ਕਪੂਰਥਲਾ, 20 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਸਾਗਰ ਵਾਸੀ ਨੇੜੇ ਕੁਸ਼ਟ ਆਸ਼ਰਮ ਪਾਬੰਦੀਸ਼ੁਦਾ ਕੈਪਸੂਲ ਵੇਚਦਾ ਹੈ | ਜਿਸ 'ਤੇ ਪੁਲਿਸ ਨੇ ਦੱਸੀ ਥਾਂ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸਦੇ ਕਬਜ਼ੇ ਵਿਚੋਂ 100 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ |