ਕਪੂਰਥਲਾ, 20 ਜੁਲਾਈ (ਸਡਾਨਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਜਾਇਜ਼ ਹਥਿਆਰ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਸਵੀਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਦੇਵ ਦਰਸ਼ਨ ਉਰਫ ਚਾਰੂ ਪੁੱਤਰ ਭਾਰਤ ਭੂਸ਼ਣ ਵਾਸੀ ਮੁਹੱਲਾ ਸ਼ੇਰਗੜ੍ਹ ਦੇ ਕੋਲ ਨਜਾਇਜ਼ ਅਸਲ੍ਹਾ ਹੈ, ਜਿਸ 'ਤੇ ਪੁਲਿਸ ਨੇ ਛਾਪਾਮਾਰੀ ਕਰਕੇ ਉਕਤ ਨੌਜਵਾਨ ਨੂੰ ਕਾਬੂ ਕਰਨ ਉਪਰੰਤ ਉਸਦੇ ਕਬਜ਼ੇ ਵਿਚੋਂ ਇਕ ਪਿਸਤੌਲ ਤੇ ਦੋ ਰੌਂਦ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕੀਤਾ ਗਿਆ ਤੇ ਉਸਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ |