19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਰਬੱਤ ਦੇ ਭਲੇ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਕਰਵਾਇਆ ਧਾਰਮਿਕ ਸਮਾਗਮ

ਅਜੀਤ ਡੈਸਕ 21-07-2025
ਭੁਲੱਥ, 20 ਜੁਲਾਈ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ | ਗੁਰਦੁਆਰਾ ਸਿੰਘ ਸਭਾ ਨਡਾਲਾ ਰੋਡ ਭੁਲੱਥ ਵਿਖੇ ਅੰਮਿ੍ਤ ਵੇਲੇ ਕਰਵਾਏ ਗਏ ਇਸ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਭਾਈ ਸੁਰਿੰਦਰ ਸਿੰਘ ਹੈੱਡ ਗ੍ਰੰਥੀ ਦੇ ਰਾਗੀ ਜਥੇ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ ਤੇ ਸਰਬੱਤ ਦੇ ਭਲੇ ਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਗੁਰੂ ਜੀ ਦੇ ਚਰਨਾਂ 'ਚ ਅਰਦਾਸ ਕੀਤੀ ਗਈ | ਅੰਤ ਵਿਚ ਗੁਰਚਰਨ ਸਿੰਘ ਕੰਗ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਨੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸੁਖਜਿੰਦਰ ਸਿੰਘ ਵਾਈਸ ਪ੍ਰਧਾਨ ਕਪੂਰਥਲਾ, ਗੁਰਵਿੰਦਰ ਸਿੰਘ ਸੋਹੀ ਜਰਨਲ ਸਕੱਤਰ ਕਪੂਰਥਲਾ, ਬਲਦੇਵ ਸਿੰਘ ਇਕਾਈ ਪ੍ਰਧਾਨ, ਸਤਪਾਲ ਸਿੰਘ ਇਕਾਈ ਪ੍ਰਧਾਨ ਲਿਟਾਂ, ਮਹਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਸੁਖਵਿੰਦਰ ਸਿੰਘ, ਮਾਇਆ ਸਿੰਘ, ਗੁਰਚਰਨ ਸਿੰਘ ਮੱਲੀ, ਅਮਰੀਕ ਸਿੰਘ, ਪ੍ਰਦੁਮਣ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਜੋਗਿੰਦਰ ਸਿੰਘ ਕੈਸ਼ੀਅਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।