ਭੁਲੱਥ, 20 ਜੁਲਾਈ (ਮਨਜੀਤ ਸਿੰਘ ਰਤਨ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ 67ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਦੇ ਬੱਚਿਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਵਿਚੋਂ ਫ਼੍ਰੀ ਸਟਾਈਲ ਕੁਸ਼ਤੀ ਖੇਡੀ ਗਈ ਜਿਸ ਵਿਚ ਸੁਮਿਤ ਸਿੰਘ ਤੇ ਨਵਜੋਤ ਚੋਪੜਾ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਤੇ ਪਿ੍ੰਸੀਪਲ ਜਸਪ੍ਰੀਤ ਕੌਰ ਵੱਲੋਂ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਮੁੱਢ ਤੋਂ ਹੀ ਖੇਡਾਂ ਦੇ ਨਾਲ ਜੋੜਨਾ ਚਾਹੀਦਾ ਹੈ | ਇਸ ਨਾਲ ਬੱਚਿਆਂ ਨੂੰ ਸਰੀਰਕ ਤੰਦਰੁਸਤੀ ਤਾਂ ਮਿਲਦੀ ਹੀ ਹੈ ਬਲਕਿ ਬੱਚੇ ਦੇ ਮਾਨਸਿਕ ਵਿਕਾਸ ਤੇ ਸਮਾਜਿਕ ਵਿਕਾਸ 'ਚ ਵੀ ਵਾਧਾ ਹੁੰਦਾ ਹੈ |