19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਲਾਨਾ ਜੋੜ ਮੇਲਾ (ਮੋਹਛਾ) ਖੈੜਾ ਬੇਟ ਵਿਖੇ 30 ਨੂੰ

ਅਜੀਤ ਡੈਸਕ 21-07-2025
ਭੰਡਾਲ ਬੇਟ, 20 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਡੇਰਾ ਬਾਬਾ ਚਰਨ ਦਾਸ (ਉਦਾਸੀਨ) ਖੈੜਾ ਬੇਟ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਚਰਨ ਦਾਸ ਦੀ 80ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸਮੂਹ ਐਨ.ਆਰ.ਆਈ. ਵੀਰਾਂ, ਨਗਰ ਨਿਵਾਸੀਆਂ ਤੇ ਇਲਾਕਾ ਭਰ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਡੇਰੇ ਦੇ ਮੁਖੀ ਮਹੰਤ ਮਹਾਤਮਾ ਮੁਨੀ ਦੀ ਯੋਗ ਅਗਵਾਈ ਹੇਠ 20, 29 ਤੇ 30 ਜੁਲਾਈ ਦਿਨ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਨੂੰ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਮਹੰਤ ਮਹਾਤਮਾਂ ਮੁਨੀ ਖੈੜਾ ਬੇਟ ਵਾਲਿਆਂ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਨੂੰ ਸਮਰਪਿਤ 28 ਜੁਲਾਈ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 30 ਜੁਲਾਈ ਨੂੰ ਪਾਏ ਜਾਣਗੇ | ਉਪਰੰਤ ਮਹਾਨ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ, ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲੇ ਵਾਲੇ, ਗਿਆਨੀ ਸੁਖਬੀਰ ਸਿੰਘ, ਭਾਈ ਮਨਜਿੰਦਰ ਸਿੰਘ ਹਰਰਾਏਪੁਰ ਵਾਲੇ, ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ, ਭਾਈ ਸੁਖਜਿੰਦਰ ਸਿੰਘ ਮੋਨੀ ਹਜ਼ੂਰੀ ਰਾਗੀ ਗੁਰਦੁਆਰਾ ਗੁਰਸਰ ਸਾਹਿਬ ਵਾਲੇ ਆਦਿ ਪਹੁੰਚ ਕੇ ਹਾਜ਼ਰ ਸੰਗਤਾਂ ਨੂੰ ਨਾਮ ਬਾਣੀ ਨਾਲ ਗੁਰੂ ਚਰਨਾਂ 'ਚ ਜੋੜਨਗੇ | ਇਨ੍ਹਾਂ ਸਮਾਗਮਾਂ ਵਿਚ ਇਲਾਕੇ ਦੇ ਸਾਰੇ ਸੰਤ ਮਹਾਂਪੁਰਸ਼, ਸਮੂਹ ਸੰਪ੍ਰਦਾਇ ਦੇ ਸੰਤ ਮਹਾਂਪੁਰਖ, ਕਾਰ ਸੇਵਾ ਵਾਲੇ ਮਹਾਂਪੁਰਖ, ਨਿਹੰਗ ਸ਼ਿੰਘ ਜਥੇਬੰਦੀਆਂ ਤੇ ਸਮਾਜਿਕ, ਧਾਰਮਿਕ, ਰਾਜਨੀਤਕ ਸ਼ਖ਼ਸੀਅਤਾਂ ਪਹੁੰਚ ਕੇ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨਗੇ |
ਪਿਛਲੀ ਖ਼ਬਰ ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਾਲਾਨਾ 3 ਰੋਜ਼ਾ ਮਹਾਨ ਗੁਰਮਤਿ ਸਮਾਗਮ 23 ਤੋਂ- ਬਾਬਾ ਅਮਰੀਕ ਸਿੰਘ ਖੁਖਰੈਣ ਅਗਲੀ ਖ਼ਬਰ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।