19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸਾਲਾਨਾ 3 ਰੋਜ਼ਾ ਮਹਾਨ ਗੁਰਮਤਿ ਸਮਾਗਮ 23 ਤੋਂ- ਬਾਬਾ ਅਮਰੀਕ ਸਿੰਘ ਖੁਖਰੈਣ

ਅਜੀਤ ਡੈਸਕ 21-07-2025
ਭੰਡਾਲ ਬੇਟ, 20 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਸਮੂਹ ਪ੍ਰਵਾਸੀ ਭਾਰਤੀਆਂ, ਨਗਰ ਨਿਵਾਸੀਆਂ ਤੇ ਇਲਾਕੇ ਦੀ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸ੍ਰੀਮਾਨ ਸੰਤ ਬਾਬਾ ਸੰਤ ਦਾਸ ਦੀ ਬਰਸੀ ਦੇ ਸਬੰਧ 'ਚ ਸਾਲਾਨਾ 3 ਰੋਜ਼ਾ ਮਹਾਨ ਗੁਰਮਤਿ ਸਮਾਗਮ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ 23, 24 ਤੇ 25 ਜੁਲਾਈ ਦਿਨ ਬੁੱਧਵਾਰ, ਵੀਰਵਾਰ ਤੇ ਸ਼ੁੱਕਰਵਾਰ ਨੂੰ ਕਰਵਾਏ ਜਾ ਰਹੇ ਹਨ | ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਦੱਸਿਆ ਕਿ ਬਰਸੀ ਸਮਾਗਮਾਂ ਨੂੰ ਸਮਰਪਿਤ 23 ਜੁਲਾਈ ਨੂੰ ਅਖੰਡ ਪਾਠ ਦੀ ਲੜੀ ਸਵੇਰੇ 11 ਵਜੇ ਆਰੰਭ ਹੋਵੇਗੀ ਤੇ ਸ਼ਾਮ 5 ਵਜੇ ਦੀਵਾਨ ਸਜਾਏ ਜਾਣਗੇ | 24 ਜੁਲਾਈ ਨੂੰ ਅੰਮਿ੍ਤ ਵੇਲੇ ਗੁਰਬਾਣੀ ਨਿੱਤਨੇਮ 5 ਵਜੇ ਹੋਵੇਗਾ, ਉਪਰੰਤ ਆਸਾ ਦੀ ਵਾਰ ਦਾ ਕੀਰਤਨ ਹੋਵੇਗਾ ਤੇ 25 ਜੁਲਾਈ ਨੂੰ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਮਹਾਨ ਗੁਰਮਤਿ ਸਮਾਗਮ ਦੌਰਾਨ ਧਾਰਮਿਕ ਦੀਵਾਨ ਸਜਾਏ ਜਾਣਗੇ | ਸਮਾਗਮ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ਬਾਬਾ ਸ਼ਮਸ਼ੇਰ ਸਿੰਘ ਨਰੈਣਸਰ, ਮਹੰਤ ਮਹਾਤਮਾਂ ਮੁਨੀ ਖੈੜਾ ਬੇਟ, ਸੰਤ ਬਲਬੀਰ ਸਿੰਘ ਸੀਚੇਵਾਲ ਆਦਿ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਉਨ੍ਹਾਂ ਨੇ ਸੰਗਤਾਂ ਨੂੰ ਡੇਰਾ ਭਾਈ ਹਰਜੀ ਸਾਹਿਬ ਵਿਖੇ ਚੱਲ ਰਹੇ ਕਾਰ ਸੇਵਾ ਦੇ ਕਾਰਜਾਂ 'ਚ ਵੱਧ ਚੜ੍ਹ ਕੇ ਸੇਵਾ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਰਾਮਗੜ੍ਹੀਆ ਕਾਲਜ ਵਿਖੇ ਕੀਤਾ ਗਿਆ ਡੀ.ਐੱਸ.ਪੀ. ਅਮਨਦੀਪ ਸੌਂਧੀ ਦਾ ਸਵਾਗਤ ਅਗਲੀ ਖ਼ਬਰ ਸਾਲਾਨਾ ਜੋੜ ਮੇਲਾ (ਮੋਹਛਾ) ਖੈੜਾ ਬੇਟ ਵਿਖੇ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।