19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਕੁਲਵੰਤ ਸਿੰਘ ਨੂਰੋਵਾਲ ਬਣੇ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ

ਅਜੀਤ ਡੈਸਕ 21-07-2025
ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ)- ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੀ ਇਕ ਜ਼ਰੂਰੀ ਮੀਟਿੰਗ ਨੰਬਰਦਾਰ ਸੁਖਰਾਜ ਸਿੰਘ ਦੀ ਅਗਵਾਈ ਹੇਠ ਇੱਥੇ ਹੋਈ | ਇਸ ਮੌਕੇ ਕਲੱਬ ਦੇ ਸਾਲ 2025-26 ਦੇ ਨਵੇਂ ਬਣੇ ਪ੍ਰਧਾਨ ਕੁਲਵੰਤ ਸਿੰਘ ਨੂਰੋਵਾਲ ਨੇ ਆਪਣਾ ਅਹੁਦਾ ਸੰਭਾਲਿਆ | ਕਲੱਬ ਦੇ ਸਮੂਹ ਮੈਂਬਰ ਵਲੋਂ ਪ੍ਰਧਾਨ ਕੁਲਵੰਤ ਸਿੰਘ, ਨਵ-ਨਿਯੁਕਤ ਸੈਕਟਰੀ ਰਣਜੀਤ ਸਿੰਘ ਨੰਢਾ ਤੇ ਕੈਸ਼ੀਅਰ ਨਵਪ੍ਰੀਤ ਸਿੰਘ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ | ਨਵੇਂ ਚੁਣੇ ਪ੍ਰਧਾਨ ਕੁਲਵੰਤ ਸਿੰਘ ਤੇ ਸਮੂਹ ਅਹੁਦੇਦਾਰਾਂ ਨੇ ਕਲੱਬ ਦੇ ਮੈਂਬਰਾਂ ਨੂੰ ਭਰੋਸਾ ਦਵਾਇਆ ਕਿ ਉਹ ਕਲੱਬ ਦੀ ਚੜ੍ਹਦੀ ਕਲਾ ਲਈ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ | ਨਵੇਂ ਚੁਣੇ ਗਏ ਪ੍ਰਧਾਨ ਤੇ ਸਮੂਹ ਅਹੁਦੇਦਾਰਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਸਾਬਕਾ ਪ੍ਰਧਾਨ ਸੁਖਰਾਜ ਸਿੰਘ ਨੰਬਰਦਾਰ, ਡਾ. ਹਰਜੀਤ ਸਿੰਘ, ਡਾ. ਸਵਰਨ ਸਿੰਘ, ਬਲਜੀਤ ਸਿੰਘ ਬੱਲੀ, ਕੁਲਬੀਰ ਸਿੰਘ ਟਿੱਬਾ, ਗਗਨ ਦੀਪ ਸਿੰਘ, ਨਵਪ੍ਰੀਤ ਸਿੰਘ, ਡਾ. ਅਮਨਪ੍ਰੀਤ ਸਿੰਘ, ਅਜੀਤਪਾਲ ਸਿੰਘ, ਡਾ. ਗੁਰਿੰਦਰ ਸਿੰਘ ਜੋਸਨ, ਅਜੀਤਪਾਲ ਸਿੰਘ ਬਾਜਵਾ, ਅਸ਼ੋਕ ਮਹਿਤਾ, ਜਤਿੰਦਰ ਸਿੰਘ, ਅਜੇ ਧੀਰ, ਸਾਬੀ ਸੁਲਤਾਨਪੁਰ ਲੋਧੀ, ਲਾਭ ਸਿੰਘ ਢਿੱਲੋਂ, ਭੁਪਿੰਦਰ ਸਿੰਘ ਖਿੰਡਾ, ਕੁਲਵੀਰ ਸਿੰਘ, ਪਿ੍ੰਸਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਐਮ.ਓ. ਢਿਲਵਾਂ ਵਲੋਂ ਆਮ ਆਦਮੀ ਕਲੀਨਿਕ ਮਿਆਣੀ ਬਾਕਰਪੁਰ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੂੰ ਮਨਾਲੀ ਦੀ ਯਾਤਰਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।