ਢਿਲਵਾਂ, 20 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਵਲੋਂ ਆਮ ਆਦਮੀ ਮਿਆਣੀ ਬਾਕਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਵਲੋਂ ਆਮ ਆਦਮੀ ਕਲੀਨਿਕ ਦੇ ਡਾਕਟਰ ਵਲੋਂ ਰੋਜ਼ਾਨਾ ਕੀਤੀ ਜਾਣ ਵਾਲੀ ਓ.ਪੀ.ਡੀ ਦੇ ਕੰਮਕਾਜ ਸਬੰਧੀ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਆਮ ਆਦਮੀ ਕਲੀਨਿਕ ਦਾ ਫਾਰਮੇਸੀ ਵਿਭਾਗ ਵੀ ਚੈੱਕ ਕੀਤਾ, ਉਪਰੰਤ ਉਨ੍ਹਾਂ ਦਵਾਈਆਂ ਨੂੰ ਸੁਚਾਰੂ ਢੰਗ ਨਾਲ ਤਰਤੀਬ ਅਨੁਸਾਰ ਰੱਖਣ ਦੀ ਹਦਾਇਤ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਮਰੀਜ਼ਾਂ ਵੱਲੋਂ ਦਿੱਤੇ ਗਏ ਬਲੱਡ ਸੈਂਪਲ ਦਾ ਰਿਕਾਰਡ ਚੈੱਕ ਕੀਤਾ | ਇਸ ਦੌਰਾਨ ਬੀ.ਈ.ਈ. ਮੋਨਿਕਾ ਅਤੇ ਆਮ ਆਦਮੀ ਕਲੀਨਿਕ ਦਾ ਸਮੂਹ ਸਟਾਫ਼ ਹਾਜ਼ਰ ਸੀ | ਆਮ ਆਦਮੀ ਕਲੀਨਿਕਾਂ ਦੇ ਦੌਰੇ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਕਲੀਨਿਕਲ ਅਸਿਸਟੈਂਟ ਨੂੰ ਆਮ ਆਦਮੀ ਕਲੀਨਿਕ ਵਿਖੇ ਆਉਣ ਵਾਲੇ ਹਰ ਮਰੀਜ਼ ਦੀ ਆਭਾ ਆਈ-ਡੀ ਜ਼ਰੂਰ ਬਣਾਉਣ ਸਬੰਧੀ ਵੀ ਹਦਾਇਤਾਂ ਕੀਤੀਆਂ | ਉਨ੍ਹਾਂ ਐਨ.ਸੀ.ਡੀ. ਪ੍ਰੋਗਰਾਮ ਸੰਬੰਧੀ ਵੀ ਕੰਮਕਾਜ ਤੇਜ਼ੀ ਨਾਲ ਕਰਨ ਲਈ ਕਿਹਾ ਤਾਂ ਜੋ ਟੀਚੇ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ |