19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਵਜੀਦੋਵਾਲ 'ਚ ਮੀਟਿੰਗ

ਅਜੀਤ ਡੈਸਕ 21-07-2025
ਫਗਵਾੜਾ, 20 ਜੁਲਾਈ (ਹਰਜੋਤ ਸਿੰਘ ਚਾਨਾ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਯੁੱਧ ਨਸ਼ਿਆਂ ਵਿਰੁੱਧ ਯਾਤਰਾ ਦੇ ਕੋਆਰਡੀਨੇਟਰ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ ਦੀ ਅਗਵਾਈ ਹੇਠ ਪਿੰਡ ਵਜੀਦੋਵਾਲ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ 'ਆਪ' ਆਗੂ ਜੋਗਿੰਦਰ ਸਿੰਘ ਮਾਨ ਸ਼ਾਮਿਲ ਹੋਏ | ਇਸ ਮੌਕੇ ਰਾਜੂ ਨੇ ਪਿੰਡ ਦੇ ਵਸਨੀਕਾਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਥਾਣਿਆਂ 'ਚ ਦੇਣ ਦੀ ਅਪੀਲ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਦੇ 10 ਸਾਲ ਦੇ ਰਾਜ ਦੌਰਾਨ ਹੀ ਪੰਜਾਬ 'ਚ ਨਸ਼ਿਆਂ ਦਾ ਹੜ੍ਹ ਆਇਆ ਸੀ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਤਿੱਖੀ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਹੁਣ ਤੱਕ ਕਰੀਬ ਤੇਰਾਂ ਹਜ਼ਾਰ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਤੇ ਕਰੀਬ 22 ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ੍ਹਾਂ 'ਚ ਡੱਕਿਆ ਗਿਆ ਹੈ | ਇਸ ਮੌਕੇ ਤਹਿਸੀਲਦਾਰ ਜਸਵਿੰਦਰ ਸਿੰਘ, ਬੀ.ਡੀ.ਪੀ.ਓ. ਰਾਮਪਾਲ ਰਾਣਾ, ਸਰਪੰਚ ਰਿੰਪਲ ਕੁਮਾਰ, ਰਾਕੇਸ਼ ਕੁਮਾਰ ਢੰਡਾ, ਰਜਤ ਭਨੋਟ ਰਾਜੂ ਸਰਪੰਚ ਭੁੱਲਾਰਾਈ, ਗੋਰਾ ਹਰਦਾਸਪੁਰ, ਅਮਰਿੰਦਰ ਸਿੰਘ, ਕੇਸ਼ੀ ਗੰਢਵਾ, ਮਿਤੁਲ ਸੁਧੀਰ, ਏ.ਪੀ.ਓ. ਸੁਰਿੰਦਰ ਪਾਲ ਸਿੰਘ ਬਘਾਣਾ, ਪੰਚਾਇਤ ਸਕੱਤਰ ਮਲਕੀਤ ਚੰਦ, ਜੀ.ਆਰ.ਐਸ. ਮੇਜਰ ਸਿੰਘ, ਪੰਚਾਇਤ ਮੈਂਬਰ ਸੰਜੀਵ ਕੁਮਾਰ, ਪੰਡਿਤ ਅਸ਼ੋਕ ਕੁਮਾਰ, ਸੰਤੋਸ਼ ਰਾਣੀ, ਨਰਿੰਦਰ ਕੁਮਾਰ, ਨੰਬਰਦਾਰ ਸਤੀਸ਼ ਕੁਮਾਰ, ਸੋਮਨਾਥ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ 25 ਜੁਲਾਈ ਨੂੰ ਸੰਗਰੂਰ 'ਚ ਕਰਨਗੀਆਂ ਰੈਲੀ- ਨਿਰਮਲ ਸਿੰਘ, ਅਮਰਜੀਤ ਸਿੰਘ ਅਗਲੀ ਖ਼ਬਰ ਸੰਗਰੂਰ ਰੈਲੀ ਵਿਚ ਮਿਡ-ਡੇ-ਮੀਲ ਵਰਕਰਾਂ ਵਲੋਂ ਸ਼ਾਮਿਲ ਹੋਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।