19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਮਜ਼ਦੂਰ ਤੇ ਕਿਸਾਨ ਜਥੇਬੰਦੀਆਂ 25 ਜੁਲਾਈ ਨੂੰ ਸੰਗਰੂਰ 'ਚ ਕਰਨਗੀਆਂ ਰੈਲੀ- ਨਿਰਮਲ ਸਿੰਘ, ਅਮਰਜੀਤ ਸਿੰਘ

ਅਜੀਤ ਡੈਸਕ 21-07-2025
ਸੁਲਤਾਨਪੁਰ ਲੋਧੀ, 20 ਜੁਲਾਈ (ਨਰੇਸ਼ ਹੈਪੀ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸੂਬਾ ਸੱਦੇ ਤਹਿਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗਿ੍ਫ਼ਤਾਰ ਸਾਥੀਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਪੁਲਿਸ ਜ਼ਬਰ ਖ਼ਿਲਾਫ਼ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੀ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿਚ ਇਲਾਕੇ ਭਰ 'ਚੋਂ ਸੈਂਕੜੇ ਵਰਕਰ ਸ਼ਮੂਲੀਅਤ ਕਰਨਗੇ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਇਲਾਕਾ ਪੱਧਰੀ ਮੀਟਿੰਗ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਦੇ ਜਾਬਰ ਰਵੱਈਏ ਦਾ ਮੰੂਹ ਤੋੜ ਜਵਾਬ ਦੇਣ ਲਈ ਪੰਜਾਬ ਦੀਆਂ ਸੰਘਰਸ਼ਸ਼ੀਲ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਮੀਟਿੰਗ ਕਰਕੇ 25 ਜੁਲਾਈ ਨੂੰ ਸੰਗਰੂਰ ਅਨਾਜ ਮੰਡੀ 'ਚ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਵਿੰਦਰ ਸਿੰਘ ਭੁੱਲਰ ਨੇ ਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ 25 ਜੁਲਾਈ ਨੂੰ ਵਿਸ਼ਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ | ਇਸ ਮੌਕੇ ਸਾਧੂ ਸਿੰਘ ਡੱਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਸ਼ਮੀਰਾ ਸਿੰਘ ਭੰਡਾਲ ਦੋਨਾ, ਸਿੰਦਰ ਸਿੰਘ ਕਾਹਨਾਂ, ਪਿਆਰਾ ਸਿੰਘ ਭੰਡਾਲ ਦੋਨਾ, ਲੇਖ ਰਾਜ ਬੂਲਪੁਰ, ਪਿਆਰਾ ਸਿੰਘ ਬੂਲਪੁਰ, ਗੁਰਦੇਵ ਸਿੰਘ ਤਾਰਪੁਰ, ਬੀਬੀ ਕੁਲਦੀਪ ਕੌਰ ਉੱਚਾ ਬੋਹੜਵਾਲਾ, ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਸੁੱਚਾ ਸਿੰਘ ਸੱਦੂਵਾਲ, ਸ਼ਿੰਗਾਰਾ ਸਿੰਘ ਸ਼ੇਰਪੁਰ ਸੱਧਾ, ਕਰਨੈਲ ਸਿੰਘ ਸੱਦੂਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਫਗਵਾੜਾ ਦੇ ਸਰਪੰਚਾਂ ਨੇ ਮੀਟਿੰਗ 'ਚ ਕੀਤਾ ਦਰਪੇਸ਼ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਵਜੀਦੋਵਾਲ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।