19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸ਼ਲਾਘਾਯੋਗ-ਸਰਪੰਚ ਜਸਵਿੰਦਰ ਸਿੰਘ

ਅਜੀਤ ਡੈਸਕ 21-07-2025
ਭੁਲੱਥ, 20 ਜੁਲਾਈ (ਮੇਹਰ ਚੰਦ ਸਿੱਧੂ)- ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਚਾਣਚੱਕ ਦੇ ਸਰਪੰਚ ਜਸਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਦੀ ਭਗਵੰਤ ਮਾਨ ਸਰਕਾਰ ਹੋਂਦ ਵਿਚ ਆਈ ਹੈ, ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸ਼ਲਾਘਾਯੋਗ ਹਨ, ਬਿਜਲੀ ਦਾ ਬਿੱਲ ਦੇ 600 ਯੂਨਿਟ ਮਾਫ਼ ਕੀਤੇ ਗਏ, ਸੂਬਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਕੀਤੀਆਂ ਸਖ਼ਤ ਹਦਾਇਤਾਂ ਕਰ ਕੇ ਕਾਫ਼ੀ ਹੱਦ ਤੱਕ ਨਤੀਜੇ ਸਾਰਥਕ ਆਏ ਹਨ, ਉਨ੍ਹਾਂ ਕਿਹਾ ਕਿ ਲਗਭਗ 55 ਹਜ਼ਾਰ ਲੋਕਾਂ ਨੂੰ ਬਿਨਾਂ ਸਿਫ਼ਾਰਿਸ਼ ਤੇ ਮੈਰਿਟ ਦੇ ਆਧਾਰ 'ਤੇ ਰੁਜ਼ਗਾਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜਿੱਥੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਉੱਥੇ 3 ਕਰੋੜ ਲੋਕਾਂ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ ਵੀ ਹੁਣ ਕੀਤਾ ਜਾ ਰਹਿਾ ਹੈ | ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਦੀ ਸਪਲਾਈ ਦਿਨ ਵੇਲੇ ਦੇਣੀ, ਜੋ ਕਿ ਜ਼ਿਮੀਂਦਾਰਾਂ ਲਈ ਵਰਦਾਨ ਸਾਬਤ ਹੋਈ ਹੈ, ਘਰ ਬੈਠੇ ਤਕਰੀਬਨ 100 ਸਹੂਲਤਾਂ ਆਨਲਾਈਨ ਉਪਲਬਧ ਕਰਾਉਣੀਆਂ ਹਨ | ਉਨ੍ਹਾਂ ਕਿਹਾ ਮੌਜੂਦਾ ਸਰਕਾਰ ਦੇ ਕੰਮਾਂ ਤੋਂ ਪੰਜਾਬ ਦੇ ਲੋਕ ਖ਼ਸ਼ ਹਨ |
ਪਿਛਲੀ ਖ਼ਬਰ ਰਾਸ਼ਨ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਭੁਲੱਥ ਵਿਚ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।