ਫਗਵਾੜਾ, 20 ਜੁਲਾਈ (ਚਾਨਾ)- ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਵਿਖੇ 199ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮਾਜ ਸੇਵਕ ਰਮੇਸ਼ ਗਾਬਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ 80 ਲੋੜਵੰਦ ਔਰਤਾਂ ਨੂੰ ਰਾਸ਼ਨ ਵੰਡਿਆ ਤੇ ਸਮਾਜ ਸੇਵਾ 'ਚ ਬਲੱਡ ਬੈਂਕ ਦੇ ਯੋਗਦਾਨ ਦੀ ਸ਼ਲਾਘਾ ਕੀਤੀ | ਰਘਬੋਤਰਾ ਨੇ ਦੱਸਿਆ ਕਿ ਇਹ ਰਾਸ਼ਨ ਵੰਡਣ ਦੀ ਸੇਵਾ ਲਗਭਗ 16 ਸਾਲਾਂ ਤੋਂ ਨਿਰੰਤਰ ਚੱਲ ਰਹੀ ਹੈ ਜਿਸ 'ਚ ਸਮਾਜ ਸੇਵਕ ਰਜਿੰਦਰ ਸਿੰਘ ਕੋਛੜ (ਖੰਡਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਰਾਜੀਵ ਕੁਮਾਰ, ਐਨ.ਆਰ.ਆਈ. ਸਤਪਾਲ ਵਰਮਾ, ਹਰਸ਼ ਵੀਰਜੀ ਛਾਬੜਾ, ਰਮਨ ਨਹਿਰਾ, ਸੋਨੀ ਦੁੱਗਲ, ਐਡ. ਅੰਕਿਤ ਢੀਂਗਰਾ ਆਦਿ ਵੱਲੋਂ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਮੌਕੇ ਵੀ.ਪੀ. ਸਿੰਘ ਅਰੋੜਾ, ਕਿ੍ਸ਼ਨ ਕੁਮਾਰ, ਰਮਨ ਨਹਿਰਾ, ਵਿਪਨ ਖੁਰਾਨਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਵੰਦਨਾ ਸ਼ਰਮਾ, ਤਾਰਾ ਚੰਦ ਚੁੰਬਰ, ਰਮੇਸ਼ ਗਾਬਾ, ਅਸ਼ਵਨੀ ਸ਼ਰਮਾ ਆਦਿ ਮੌਜੂਦ ਸਨ |