19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਨੂੰ ਨਸ਼ਿਆਂ ਦੇ ਨਾਂਅ 'ਤੇ ਬਦਨਾਮ ਕਰਨ ਦੀ ਥਾਂ ਨਸ਼ੇ ਖ਼ਤਮ ਕਰਨ ਲਈ ਸਰਕਾਰ ਦਾ ਸਾਥ ਦਿਓ- ਘੁੰਮਣ

ਅਜੀਤ ਡੈਸਕ 21-07-2025
ਬੇਗੋਵਾਲ, 20 ਜੁਲਾਈ (ਸੁਖਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਿਆਂ ਖ਼ਿਲਾਫ਼ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਤਹਿਤ ਹਲਕਾ ਭੁਲੱਥ ਦੇ ਪਿੰਡ ਅਕਬਰਪੁਰ ਵਿਖੇ ਸਰਪੰਚ ਕੁਲਦੀਪ ਸਿੰਘ ਦੀ ਅਗਵਾਈ ਵਿਚ ਕਰਵਾਈ ਗਈ ਮੀਟਿੰਗ ਇਕ ਰੈਲੀ ਦਾ ਰੂਪ ਧਾਰਨ ਕਰ ਗਈ ਜਿਸ ਵਿਚ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਡੀ.ਐਸ.ਪੀ. ਕਪਤਾਨ ਕਰਨੈਲ ਸਿੰਘ ਤੇ ਅਸ਼ੋਕ ਬੱਤਰਾ ਜ਼ਿਲ੍ਹਾ ਵਾਇਸ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਯੁੱਧ ਨਸ਼ਿਆਂ ਵਿਰੁੱਧ ਹੋਈ ਮੀਟਿੰਗ ਨੂੰ ਸੰਬੋਧਨ ਕੀਤਾ | ਇਸ ਮੌਕੇ ਘੁੰਮਣ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚੋਂ ਨਸ਼ੇ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ ਜੋਕਿ ਮਾੜੇ ਪ੍ਰਭਾਵਾਂ ਕਾਰਨ ਪੰਜਾਬ ਨੂੰ ਨਸ਼ਿਆਂ ਦੇ ਨਾਮ 'ਤੇ ਬਦਨਾਮ ਕੀਤਾ ਜਾ ਰਿਹਾ ਸੀ ਜੋ ਪਿਛਲੀਆਂ ਸਰਕਾਰਾਂ ਦੀ ਇੱਕ ਵੱਡੀ ਦੇਣ ਸੀ ਜਿਸ ਨੂੰ ਖ਼ਤਮ ਕਰਨ ਲਈ ਹਰ ਇੱਕ ਪਿੰਡ ਦਾ ਵਿਅਕਤੀ ਪੰਜਾਬ ਸਰਕਾਰ ਦਾ ਸਾਥ ਦੇ ਰਿਹਾ ਹੈ | ਪਿੰਡ ਅਕਬਰਪੁਰ ਦੇ ਸਰਪੰਚ ਕੁਲਦੀਪ ਸਿੰਘ ਨੇ ਸਰਕਾਰ ਦੇ ਇਸ ਨੇਕ ਮਿਸ਼ਨ ਦੀ ਸ਼ਲਾਘਾ ਕੀਤੀ | ਪਿੰਡ ਦੇ ਸਰਪੰਚ ਕੁਲਦੀਪ ਪਿੰਡ ਨੇ ਵਿਕਾਸ ਕਾਰਜਾਂ ਪ੍ਰਤੀ ਕਿਹਾ ਕਿ ਵਿਕਾਸ ਕਾਰਜਾਂ ਵਿਚ ਕੋਈ ਵੀ ਭੇਦ ਨਹੀਂ ਰੱਖਿਆ ਜਾਵੇਗਾ ਤੇ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ | ਇਸ ਮੌਕੇ ਉਨ੍ਹਾਂ ਨੇ ਪਿੰਡਾਂ ਦੀਆਂ ਸਮੱਸਿਆਵਾਂ ਹਲਕਾ ਇੰਚਾਰਜ ਦੇ ਧਿਆਨ 'ਚ ਲਿਆਂਦੀਆਂ | ਇਸ ਮੌਕੇ ਸਰਪੰਚ ਕੁਲਦੀਪ ਸਿੰਘ, ਲਖਵਿੰਦਰ ਸਿੰਘ ਲੱਖਾ, ਅਕਬਰਪੁਰ ਬਲਾਕ ਪ੍ਰਧਾਨ ਤੋਂ ਇਲਾਵਾ ਲਖਵਿੰਦਰ ਸਿੰਘ ਪੰਚ, ਦਰਸ਼ਨ ਸਿੰਘ ਜਨਰਲ ਸਕੱਤਰ, ਦਰਸ਼ਨ ਸਿੰਘ ਪੰਚ, ਸੁਰਜੀਤ ਸਿੰਘ ਪੰਚ ਸੁਰਿੰਦਰ ਕੌਰ ਪੰਚ, ਸੁਰਜੀਤ ਸਿੰਘ, ਬਸੰਤ ਸਿੰਘ, ਬੀਰਾ ਰਾਮ, ਮਲਕੀਤ ਸਿੰਘ ਬਿੱਲਾ ਪ੍ਰਧਾਨ, ਬਲਵਿੰਦਰ ਸਿੰਘ, ਬਚਿੱਤਰ ਸਿੰਘ, ਜਸਪਾਲ ਸਿੰਘ, ਪ੍ਰਧਾਨ ਜੋਗਿੰਦਰ ਸਿੰਘ, ਹਰਵਿੰਦਰ ਸਿੰਘ, ਸਤਨਾਮ ਸਿੰਘ ਨੰਬਰਦਾਰ, ਰਵੇਲ ਸਿੰਘ, ਮਹਿੰਦਰ ਸਿੰਘ, ਬਲਵੰਤ ਸਿੰਘ, ਨਿੰਦਰ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਗਿਆਨ ਕੌਰ, ਬਿਮਲਾ ਰਾਣੀ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪੀਰ ਬਾਬਾ ਸ਼ਾਹ ਹੁਸੈਨ ਦੇ ਸਾਲਾਨਾ ਜੋੜ ਮੇਲੇ ਮੌਕੇ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਅਗਲੀ ਖ਼ਬਰ ਰਾਸ਼ਨ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।