19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੇ-ਕਮਿਸ਼ਨ ਵਲੋਂ ਕੀਤੀ ਸਿਫ਼ਾਰਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਰਿਵਾਈਜ਼ ਕਰਨ ਦੀ ਮੰਗ

ਅਜੀਤ ਡੈਸਕ 21-07-2025
ਫਗਵਾੜਾ, 20 ਜੁਲਾਈ (ਤਰਨਜੀਤ ਸਿੰਘ ਕਿੰਨੜਾ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੇ ਸ਼ੁਰੂ ਵਿਚ ਪਿਛਲੇ ਦਿਨਾਂ ਵਿਚ ਸਦੀਵੀਂ ਵਿਛੋੜਾ ਦੇ ਗਏ ਉੱਘੇ ਟਰੇਡ ਯੂਨੀਅਨ ਤੇ ਖੱਬੇ ਪੱਖੀ ਲਹਿਰ ਦੇ ਆਗੂ ਸਵਤੰਤਰ ਕੁਮਾਰ ਨਵਾਂਸ਼ਹਿਰ, ਸਾਬਕਾ ਗਵਰਨਰ ਸੱਤਿਆ ਪਾਲ ਮਲਿਕ, ਪੈਨਸ਼ਨਰ ਮੈਂਬਰ ਰਤਨ ਸਿੰਘ ਗੁਰਾਇਆ ਦੇ ਵੱਡੇ ਭੈਣ ਅਮਰ ਕੌਰ ਆਦਿ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਐਸੋਸੀਏਸ਼ਨ ਦੇ ਜਿਹਨਾਂ ਮੈਂਬਰਾਂ ਦਾ ਜਨਮ ਦਿਨ ਜੁਲਾਈ ਮਹੀਨੇ ਵਿਚ ਆਉਂਦਾ ਹੈ, ਉਨ੍ਹਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ, ਉਨ੍ਹਾਂ ਦੀ ਤੰਦਰੁਸਤੀ ਤੇ ਖ਼ੁਸ਼ੀਆਂ ਭਰਪੂਰ ਲੰਬੀ ਉਮਰ ਦੀ ਕਾਮਨਾ ਕੀਤੀ ਗਈ | ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਨੇ ਦੱਸਿਆ ਕਿ ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਛੇਵੇਂ ਪੇ ਕਮਿਸ਼ਨ ਵਲੋਂ ਕੀਤੀ ਗਈ ਸਿਫ਼ਾਰਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ 2.59 ਗੁਣਾਂਕ ਨਾਲ ਤੁਰੰਤ ਰਿਵਾਈਜ਼ ਕਰਨ ਲਈ ਪੰਜਾਬ ਸਰਕਾਰ ਪੱਤਰ ਜਾਰੀ ਕਰੇ, ਖ਼ਜ਼ਾਨਾ ਦਫ਼ਤਰਾਂ ਤੇ ਲਗਾਈ ਅਣ ਐਲਾਨੀ ਪਾਬੰਦੀ ਤੁਰੰਤ ਖ਼ਤਮ ਕੀਤੀ ਜਾਵੇ ਤੇ ਸੇਵਾ-ਮੁਕਤ ਮੁਲਾਜ਼ਮਾਂ ਦੇ ਸੇਵਾ ਮੁਕਤੀ ਦੇ ਬਣਦੇ ਲਾਭਾਂ ਦੀ ਅਦਾਇਗੀ ਤੁਰੰਤ ਕੀਤੀ ਜਾਵੇ ਤੇ ਹੋਰ ਭਖਦੀਆਂ ਜਲਦ ਮੰਨੀਆਂ ਜਾਣ | ਮੀਟਿੰਗ ਵਿਚ ਐਸੋਸੀਏਸ਼ਨ ਦੇ ਛਪਵਾਏ ਗਏ ਸੰਵਿਧਾਨ ਦੀਆਂ ਕਾਪੀਆਂ ਵੰਡੀਆਂ ਗਈਆਂ | ਐਸੋਸੀਏਸ਼ਨ ਨੂੰ ਰਜਿਸਟਰਡ ਕਰਵਾਉਣ ਲਈ ਵਿਚਾਰ ਵਟਾਂਦਰਾ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਨਾਂਅ ਨਾਲ ਰਜਿਸਟਰਡ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ ਤੇ ਲੋੜੀਂਦਾ ਖ਼ਰਚ ਫੰਡ ਵਿਚੋਂ ਖ਼ਰਚਣ ਦਾ ਫ਼ੈਸਲਾ ਕੀਤਾ ਗਿਆ | ਆਖਿਰ ਵਿਚ ਸੀਨੀਅਰ ਮੀਤ ਪ੍ਰਧਾਨ ਪ੍ਰਮੋਦ ਕੁਮਾਰ ਜੋਸ਼ੀ ਨੇ ਮੀਟਿੰਗ ਵਿਚ ਹਾਜ਼ਰ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਐਸੋਸੀਏਸ਼ਨ ਦੇ ਘਰਾਂ ਵਿਚ ਬੈਠੇ ਮੈਂਬਰਾਂ ਨੂੰ ਵੀ ਮੀਟਿੰਗਾਂ ਵਿਚ ਆਪਣੀ ਹਾਜ਼ਰੀ ਵਧਾਉਣ ਦੀ ਅਪੀਲ ਵੀ ਕੀਤੀ | ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਮੋਦ ਕੁਮਾਰ ਜੋਸ਼ੀ, ਪਿ੍ੰਸੀਪਲ ਧਰਮਵੀਰ ਨਾਰੰਗ, ਪਿ੍ੰਸੀਪਲ ਤਰਸੇਮ ਸਿੰਘ, ਕਿ੍ਸ਼ਨ ਗੋਪਾਲ ਚੋਪੜਾ, ਕੇ.ਕੇ. ਪਾਂਡੇ, ਹਰਭਜਨ ਲਾਲ ਕੌਲ, ਗੁਰਨਾਮ ਸਿੰਘ ਸੈਣੀ, ਪਿਆਰਾ ਰਾਮ ਪਲਾਹੀ ਤੇ ਕੁਲਦੀਪ ਸਿੰਘ ਕੌੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਪੀਰ ਬਾਬਾ ਸ਼ਾਹ ਹੁਸੈਨ ਦੇ ਸਾਲਾਨਾ ਜੋੜ ਮੇਲੇ ਮੌਕੇ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।