27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਨਵ-ਨਿਯੁਕਤ 5994 ਅਧਿਆਪਕਾਂ 'ਚ ਰੋਸ

ਅਜੀਤ ਡੈਸਕ 22-07-2025

ਕਪੂਰਥਲਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ) - ਬੀ.ਪੀ.ਈ.ਓ. ਦਫ਼ਤਰ ਕਪੂਰਥਲਾ-1 ਵਲੋਂ 5994 ਨਵਨਿਯੁਕਤ ਅਧਿਆਪਕਾਂ ਦੀਆਂ ਪਿਛਲੇ ਚਾਰ ਮਹੀਨਿਆਂ ਦੀ ਤਨਖ਼ਾਹ ਨਾ ਕਢਵਾਉਣ, ਅਧਿਆਪਕਾਂ ਦੀਆਂ ਸੇਵਾ ਪੱਤਰੀਆਂ, ਅਧਿਆਪਕਾਂ ਦੇ ਵਿਦੇਸ਼ ਜਾਣ ਦੀਆਂ ਛੁੱਟੀਆਂ, ਸਕੂਲਾਂ ਦੇ ਬਿਜਲੀ ਬਿੱਲ, ਮੈਡੀਕਲ ਬਿੱਲ, ਜੀ.ਪੀ.ਐਫ. ਤੇ ਜੀ.ਆਈ.ਐਸ. ਨਾਲ ਸਬੰਧਿਤ ਪੈਂਡਿੰਗ ਕੰਮਾਂ ਕਾਰਨ ਅਧਿਆਪਕਾਂ ਦੀ ਹੋ ਰਹੀ ਖੱਜਲ ਖ਼ੁਆਰੀ ਦਾ ਸਖ਼ਤ ਨੋਟਿਸ ਲੈਂਦਿਆਂ ਅੱਜ ਡੈਮੋਕਰੇਟਿਕ ਟੀਚਰ ਫ਼ਰੰਟ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ ਤੇ ਤੇਜਿੰਦਰ ਸਿੰਘ ਅਲਾਊਦੀਪੁਰ ਦੀ ਅਗਵਾਈ ਵਿਚ ਬੀ.ਪੀ.ਈ.ਓ. ਕਪੂਰਥਲਾ-1 ਰਜੇਸ਼ ਕੁਮਾਰ ਨੂੰ ਮਿਲ ਕੇ ਇਹ ਸਾਰੇ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ | ਅਧਿਆਪਕ ਆਗੂਆਂ ਨੇ ਬੀ.ਪੀ.ਈ.ਓ. ਦਫ਼ਤਰ ਵਿਚ ਅਧਿਆਪਕਾਂ ਦੇ ਕੰਮਾਂ ਨੂੰ ਲੈ ਕਿ ਕਥਿਤ ਤੌਰ 'ਤੇ ਭਿ੍ਸ਼ਟਾਚਾਰ ਕੀਤੇ ਜਾਣ ਕੀਤੇ ਜਾਣ ਦਾ ਮਾਮਲਾ ਵੀ ਬੀ.ਪੀ.ਈ.ਓ. ਨੂੰ ਜਾਣ ਕਰਵਾਇਆ | ਅਧਿਆਪਕ ਆਗੂਆਂ ਨਾਲ ਗੱਲਬਾਤ ਕਰਨ ਉਪਰੰਤ ਬੀ.ਪੀ.ਈ.ਓ. ਰਜੇਸ਼ ਕੁਮਾਰ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਵਨਿਯੁਕਤ ਅਧਿਆਪਕਾਂ ਦੀ ਤਨਖ਼ਾਹ ਦੀ ਅਦਾਇਗੀ ਤੁਰੰਤ ਕਰਵਾਈ ਜਾਵੇਗੀ ਤੇ ਦਫ਼ਤਰ ਨਾਲ ਸਬੰਧਿਤ ਅਧਿਆਪਕਾਂ ਦੇ ਪੈਂਡਿੰਗ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ। ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਨਵਨਿਯੁਕਤ 5994 ਅਧਿਆਪਕ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਹ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਹਨ ਤੇ ਜਿਹੜੇ ਅਧਿਆਪਕ ਆਪਣੇ ਕੰਮਾਂ ਲਈ ਦਫ਼ਤਰ ਆਉਂਦੇ ਹਨ ਉਨ੍ਹਾਂ ਨੂੰ ਜਾਣਬੁੱਝ ਕੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬੀ.ਪੀ.ਈ.ਓ. ਦਫ਼ਤਰ ਵਿਚ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਅਧਿਆਪਕਾਂ ਤੋਂ ਉਨ੍ਹਾਂ ਦੇ ਦਫ਼ਤਰੀ ਕੰਮਾਂ ਬਦਲੇ ਕਥਿਤ ਭ੍ਰਿਸ਼ਟਾਚਾਰ ਕਰਦਾ ਪਾਇਆ ਗਿਆ ਤਾਂ ਜਥੇਬੰਦੀ ਉਸ ਵਿਰੁੱਧ ਸਖ਼ਤ ਐਕਸ਼ਨ ਲਵੇਗੀ। ਇਸ ਮੌਕੇ ਪਵਨ ਕੁਮਾਰ ਜੋਸ਼ੀ, ਬਲਵਿੰਦਰ ਭੰਡਾਲ, ਜਸਵਿੰਦਰ ਸਿੰਘ, ਸੁਨੀਲ ਕੁਮਾਰ, ਅਮਨ ਅਲੌਦੀਪੁਰ, ਸੁਖਦੇਵ ਭੱਠੇ ਡੋਗਰਾਂਵਾਲ, ਅਰਪਣ, ਕੁਲਦੀਪ ਕੌਰ, ਸਿਮਰਨ ਕੌਰ ਤੋਂ ਇਲਾਵਾ ਬਲਾਕ ਕਪੂਰਥਲਾ-1, ਕਪੂਰਥਲਾ-3 ਤੇ ਸੁਲਤਾਨਪੁਰ ਲੋਧੀ ਦੇ ਨਵ-ਨਿਯੁਕਤ ਅਧਿਆਪਕ ਹਾਜ਼ਰ ਸਨ।

ਪਿਛਲੀ ਖ਼ਬਰ ਮਲਿਕਅਰਜੁਨ ਖੜਗੇ ਹਮੇਸ਼ਾ ਗਰੀਬ ਤੇ ਪਛੜੇ ਲੋਕਾਂ ਦੇ ਹਿਤਾਂ ਲਈ ਆਵਾਜ਼ ਬੁਲੰਦ ਕਰਦੇ ਹਨ- ਰਾਣਾ ਗੁਰਜੀਤ ਸਿੰਘ ਅਗਲੀ ਖ਼ਬਰ ਆਪ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ ਹੋਈ- ਸ਼ੰਮੀ, ਬਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।