27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮਲਿਕਅਰਜੁਨ ਖੜਗੇ ਹਮੇਸ਼ਾ ਗਰੀਬ ਤੇ ਪਛੜੇ ਲੋਕਾਂ ਦੇ ਹਿਤਾਂ ਲਈ ਆਵਾਜ਼ ਬੁਲੰਦ ਕਰਦੇ ਹਨ- ਰਾਣਾ ਗੁਰਜੀਤ ਸਿੰਘ

ਅਜੀਤ ਡੈਸਕ 22-07-2025
ਕਪੂਰਥਲਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸਾਬਕਾ ਮੰਤਰੀ ਤੇ ਕਪੂਰਥਲਾ ਹਲਕੇ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਆਲ ਇੰਡੀਆ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਸ੍ਰੀ ਖੜਗੇ ਇਕ ਤਜਰਬੇਕਾਰ, ਨਿਡਰ ਤੇ ਦੂਰ-ਅੰਦੇਸ਼ ਨੇਤਾ ਹਨ ਜਿਨ੍ਹਾਂ ਨੇ ਹਮੇਸ਼ਾ ਸੰਵਿਧਾਨਕ ਮੁੱਲਾਂ ਨੂੰ ਮਹੱਤਵ ਦੇ ਕੇ ਲੋਕਤੰਤਰ ਦੀ ਰੱਖਿਆ ਲਈ ਆਵਾਜ਼ ਬੁਲੰਦ ਕੀਤੀ ਤੇ ਉਨ੍ਹਾਂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਨੇ ਦੇਸ਼ ਵਿਚ ਆਮ ਲੋਕਾਂ ਦੇ ਹਿੱਤਾਂ ਲਈ ਲੋਕ ਭਲਾਈ ਲਈ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਖੜਗੇ ਵਰਗੇ ਦੂਰ-ਅੰਦੇਸ਼ੀ ਆਗੂ ਕੇਵਲ ਕਾਂਗਰਸ ਪਾਰਟੀ ਲਈ ਨਹੀਂ ਸਗੋਂ ਦੇਸ਼ ਦੇ ਲੋਕਾਂ ਲਈ ਵੱਡੀ ਦੌਲਤ ਹਨ ਤੇ ਉਹ ਸਮਾਜ ਦੇ ਹਰ ਵਰਗ ਦੀ ਪ੍ਰਤੀਨਿਧਤਾ ਕਰਦੇ ਹੋਏ ਹਮੇਸ਼ਾ ਗਰੀਬ, ਪਛੜੇ ਲੋਕਾਂ ਦੇ ਹਿੱਤਾਂ ਲਈ ਕਾਰਜਸ਼ੀਲ ਹਨ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮਲਿਕਅਰਜੁਨ ਖੜਗੇ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਦੇ ਨਾਲ-ਨਾਲ ਵਿਕਾਸ ਲਈ ਕੰਮ ਕਰਦੀ ਰਹੇਗੀ |
ਪਿਛਲੀ ਖ਼ਬਰ ਪਿੰਡਾਂ ਵਿਰਕਾਂ ਵਿਖੇ ਸਾਲਾਨਾ ਜੋੜ ਮੇਲਾ 26 ਤੋਂ 28 ਤੱਕ ਅਗਲੀ ਖ਼ਬਰ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਨਵ-ਨਿਯੁਕਤ 5994 ਅਧਿਆਪਕਾਂ 'ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।