27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਰੋਟਰੀ ਕਲੱਬ ਬੇਗੋਵਾਲ ਗਰੇਟਰ ਨੇ ਅੰਨਪੂਰਨਾ ਦਿਵਸ ਮਨਾਇਆ

ਅਜੀਤ ਡੈਸਕ 22-07-2025
ਬੇਗੋਵਾਲ, 21 ਜੁਲਾਈ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਰੋਟਰੀ ਡਿਸਟਿ੍ਕਟ ਦੀ ਨਿਰਦੇਸ਼ਾਂ ਤਹਿਤ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਅਕਬਰਪੁਰ ਵਿਖੇ ਅੰਨਪੂਰਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕਲੱਬ ਦੇ ਸਕੱਤਰ ਰੂਪ ਸਿੰਘ ਖਾਸਰੀਆ ਨੇ ਇੰਟਰਨੈਸ਼ਨਲ ਰੋਟਰੀ ਦੀਆਂ ਹਦਾਇਤਾਂ ਤੇ ਇਹ ਨੂੰ ਮਨਾਉਣ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਹਰ ਇਕ ਇਨਸਾਨ ਨੂੰ ਆਪਣੇ ਜੀਵਨ ਵਿਚ ਆਪਣੀ ਕਮਾਈ ਨੂੰ ਦਸਵੰਧ ਦੇ ਰੂਪ ਵਿਚ ਜ਼ਰੂਰ ਕੱਢਣਾ ਚਾਹੀਦਾ ਹੈ | ਇਸ ਸਮੇਂ ਕਲੱਬ ਦੇ ਸੀਨੀਅਰ ਰੋਟੇਰੀਅਨ ਵਿੱਦਿਆ ਸਾਗਰ ਨੇ ਇਸ ਦਿ੍ਸ਼ ਦੇ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ | ਇਸ ਸਮੇਂ ਕਲੱਬ ਵਲੋਂ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੇ ਨਾਲ-ਨਾਲ ਫਰੂਟ ਵੀ ਵੰਡਿਆ ਗਿਆ | ਸਕੂਲ ਦੇ ਮੁਖੀ ਜਨਕ ਸਿੰਘ ਬੇਗੋਵਾਲ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਰੋਟੇਰੀਅਨ ਵਿੱਦਿਆ ਸਾਗਰ, ਮਾਸਟਰ ਬਲਵਿੰਦਰ ਸਿੰਘ ਬਰਿਆਰ, ਧਰਮਪਾਲ, ਰਣਜੀਤ ਸਿੰਘ ਸੀਤਾ ਰਾਮ, ਜਸਵਿੰਦਰ ਕੁਮਾਰ, ਰਜਿੰਦਰ ਕੌਰ ਪੀ.ਟੀ., ਬਲਵਿੰਦਰ ਕੌਰ, ਕਮਲਜੀਤ ਕੌਰ ਤੇ ਵਿਕਰਮ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਪੰਜਾਬੀ ਕਵਿਤਾ ਉਚਾਰਨ ਮੁਕਾਬਲਾ ਅਗਲੀ ਖ਼ਬਰ ਨਡਾਲਾ 'ਚ ਮੁਫ਼ਤ ਮੈਡੀਕਲ ਕੈਂਪ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।