27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਕਰਵਾਇਆ ਪੰਜਾਬੀ ਕਵਿਤਾ ਉਚਾਰਨ ਮੁਕਾਬਲਾ

ਅਜੀਤ ਡੈਸਕ 22-07-2025
ਕਪੂਰਥਲਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਚ ਪੰਜਾਬੀ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ 6ਵੀਂ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਾਤਾਵਰਨ ਵਿਸ਼ੇ 'ਤੇ ਕਰਵਾਏ ਗਏ ਮੁਕਾਬਲੇ ਵਿਚ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ, ਸੱਤਿਅਮ, ਮਾਨਸੀ, 7ਵੀਂ ਜਮਾਤ ਦੀ ਵਿਦਿਆਰਥਣ ਮਹਿਕਦੀਪ ਕੌਰ, ਜਸਮੀਤ ਕੌਰ ਤੇ ਗੰੁਜਨ ਸ਼ਰਮਾ, 8ਵੀਂ ਜਮਾਤ ਦੀ ਵਿਦਿਆਰਥਣ ਪਾਵਨਪ੍ਰੀਤ ਕੌਰ, ਰਿਧੀ ਤੇ ਸ਼ੇ੍ਰਆ ਨੇ ਕਵਿਤਾਵਾਂ ਪੇਸ਼ ਕੀਤੀਆਂ | ਮੁਕਾਬਲੇ ਵਿਚ ਮਾਨਸੀ, ਗੁੰਜਨ ਸ਼ਰਮਾ ਤੇ ਪਾਵਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੇ ਮੁਖੀ ਡਾਇਰੈਕਟਰ ਇੰਜ. ਗੁਰਬਿੰਦਰ ਸਿੰਘ ਤੇ ਪਿ੍ੰਸੀਪਲ ਸਪਨਾ ਚੱਢਾ ਨੇ ਕਵਿਤਾ ਉਚਾਰਨ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲੇ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇੰਜ. ਗੁਰਬਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਪ੍ਰਤਿਭਾ ਦੇ ਨਿਖਾਰ ਦੇ ਨਾਲ-ਨਾਲ ਉਨ੍ਹਾਂ 'ਚ ਆਤਮਵਿਸ਼ਵਾਸ ਵੀ ਪੈਦਾ ਕਰਦੇ ਹਨ | ਇਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਵੀ ਉਤਸ਼ਾਹ ਨਾਲ ਭਾਗ ਲੈਣਾ ਚਾਹੀਦਾ ਹੈ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਨਗਰ ਸੁਸਾਇਟੀ ਨੇ ਬੂਟੇ ਲਗਾਏ ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗਰੇਟਰ ਨੇ ਅੰਨਪੂਰਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।