27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਰਿਹਾਣਾ ਜੱਟਾਂ 'ਚ ਨੌਜਵਾਨ ਵਲੋਂ ਮਹਿਲਾ ਦੀ ਕੁੱਟਮਾਰ

ਅਜੀਤ ਡੈਸਕ 22-07-2025
ਫਗਵਾੜਾ, 21 ਜੁਲਾਈ (ਹਰਜੋਤ ਸਿੰਘ ਚਾਨਾ)- ਫਗਵਾੜਾ ਨਜ਼ਦੀਕ ਪੈਂਦੇ ਪਿੰਡ ਰਿਹਾਣਾ ਜੱਟਾਂ ਤੋਂ ਇੱਕ ਮਾਮਲਾ ਸਾਹਮਣੇ ਆਇਆ ਜਿੱਥੇ ਕਿ ਇੱਕ ਨÏਜਵਾਨ ਵੱਲੋਂ ਪਿੰਡ ਦੀ ਹੀ ਇੱਕ ਔਰਤ ਦੀ ਕੁੱਟਮਾਰ ਕੀਤੀ ਗਈ ਜਿਸ ਦੀ ਵੀਡੀਉ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਤੇ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੀੜਤ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੀ ਨੀਂਹ ਨੂੰ ਪੁੱਟ ਕੇ ਪੰਚ ਗੁਰਪ੍ਰੀਤ ਸਿੰਘ ਗੋਪੀ ਆਪਣੇ ਘਰ ਦੀ ਨੀਂਹ ਸਿੱਧੀ ਕਰਨ ਲੱਗਾ ਸੀ ਤਾਂ ਜਦੋਂ ਉਨ੍ਹਾਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋਂ ਉਨ੍ਹਾਂ ਨੂੰ ਕੁੱਟਣਾਂ ਸ਼ੁਰੂ ਕਰ ਦਿੱਤਾ ਗਿਆ ਤੇ ਉਨ੍ਹਾਂ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਉਸ ਨੌਜਵਾਨ ਨੇ ਉਨ੍ਹਾਂ ਦੀ ਕਾਫ਼ੀ ਕੁੱਟਮਾਰ ਕੀਤੀ ਤੇ ਉਨ੍ਹਾਂ ਦੇ ਹੈਂਡੀਕੈਪ ਪਰਿਵਾਰਿਕ ਮੈਂਬਰਾਂ ਦੀ ਵੀ ਕੁੱਟਮਾਰ ਕੀਤੀ ਜਿਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ | ਉੱਧਰ ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਐਕਸ਼ਨ ਵਿਚ ਆਈ ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰ ਲਿਆ | ਐਸ.ਐਚ.ਉ. ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ ਤੇ ਕੇਸ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਫੈਕਟਰੀ ਮਜ਼ਦੂਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਜਥੇਦਾਰ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਬਾਬਾ ਬਕਾਲਾ ਸਾਹਿਬ ਅਕਾਲੀ ਕਾਨਫਰੰਸ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।