ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਫੈਕਟਰੀ ਮਜ਼ਦੂਰ ਯੂਨੀਅਨ ਕਪੂਰਥਲਾ ਵਲੋਂ ਸਾਂਝੀ ਮੀਟਿੰਗ ਪਿੰਡ ਬਿਜਲੀ ਨੰਗਲ ਵਿਖੇ ਕੀਤੀ ਗਈ | ਮੀਟਿੰਗ ਵਿਚ ਦੋਨੇ ਜਥੇਬੰਦੀਆਂ ਵਲੋ ਸਾਂਝੇ ਤੌਰ 'ਤੇ ਚੱਲਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ਬੀਕਿਯੂ ਕ੍ਰਾਂਤੀਕਾਰੀ ਪ੍ਰਧਾਨ ਬਾਈ ਨੱਛਤਰ ਸਿੰਘ ਤੇ ਫੈਕਟਰੀ ਮਜ਼ਦੂਰ ਯੂਨੀਅਨ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੋਵੇ ਜਥੇਬੰਦੀਆਂ ਕਿਸਾਨਾਂ ਮਜ਼ਦੂਰਾ ਨਾਲ ਹੁੰਦੇ ਧੱਕੇ ਵਿਰੁੱਧ ਮਿਲ ਕੇ ਸੰਘਰਸ਼ ਲੜਨਗੀਆ | ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਦੁਆਬੇ ਵਿਚ ਬਾਈ ਨਛੱਤਰ ਸਿੰਘ ਦੀ ਅਗਵਾਈ ਵਿਚ ਜਿਸ ਤਰ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਗਿਆ, ਉਸ ਤੋਂ ਪ੍ਰਭਾਵਿਤ ਹੋ ਕੇ ਆਈ.ਟੀ.ਸੀ. ਇੰਪਲਾਈਜ਼ ਯੂਨੀਅਨ (ਫੈਕਟਰੀ ਮਜ਼ਦੂਰ ਯੂਨੀਅਨ) ਵਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨਾਲ ਜੁੜਨ ਦਾ ਫੈਸਲਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਬੀਕੇਯੂ ਕ੍ਰਾਂਤੀਕਾਰੀ ਹਰਜੀਤ ਸਿੰਘ ਪੱਡਾ, ਮੰਨਾ ਚਾਹਲ ਜਨਰਲ ਸਕੱਤਰ ਦੁਆਬਾ ਜ਼ੋਨ ਬੀ.ਕੇ.ਯੂ. ਕ੍ਰਾਂਤੀਕਾਰੀ, ਕੁਲਦੀਪ ਸਿੰਘ ਬਲਾਕ ਪ੍ਰਧਾਨ ਢਿੱਲਵਾਂ ਜ਼ੋਨ, ਲਵਪ੍ਰੀਤ ਸਿੰਘ ਕੋਕਲਪੁਰ, ਲਵਪ੍ਰੀਤ ਸਿੰਘ ਢਿੱਲਵਾਂ, ਮੰਗੀ ਸਿੰਘ, ਬਾਬਾ ਬੂਟਾ ਸਿੰਘ, ਵਰਿੰਦਰ ਸਿੰਘ ਆਦਿ ਹਾਜ਼ਰ ਸਨ |