ਢਿਲਵਾਂ, 21 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)- ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਢਿਲਵਾਂ ਦੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਢਿਲਵਾਂ ਦੇ ਮੁਖੀ ਦਲਵਿੰਦਰਬੀਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਖਾਸ ਦੀ ਇਤਲਾਹ 'ਤੇ ਪੁਲਿਸ ਪਾਰਟੀ ਜਦੋਂ ਰੇਲਵੇ ਫਾਟਕ ਢਿਲਵਾਂ ਨੇੜੇ ਪੁੱਜੀ ਤਾਂ ਪੁਲ ਹੇਠਾਂ ਇਕ ਵਿਅਕਤੀ ਝਾੜੀਆਂ ਵਿਚ ਬੈਠਾ ਨਸ਼ੇ ਦਾ ਸੇਵਨ ਕਰ ਰਿਹਾ ਸੀ ਜਿਸ ਪਾਸੋਂ ਸਿਲਵਰ ਪੇਪਰ, ਲਾਈਟਰ, ਇਕ 10 ਰੁਪਏ ਦਾ ਗੋਲ ਕੀਤਾ ਹੋਇਆ ਨੋਟ ਬਰਾਮਦ ਕੀਤਾ | ਇਸ ਸਬੰਧੀ ਥਾਣਾ ਢਿਲਵਾਂ ਦੀ ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |