27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪਿੰਡ ਭਟਨੂਰਾ ਕਲਾਂ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 22-07-2025
ਭੁਲੱਥ, 21 ਜੁਲਾਈ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਕਲਾਂ ਵਿਚ ਡਾ. ਬਲਵੀਰ ਸਿੰਘ ਸ਼ਾਹੀ, ਨੰਬਰਦਾਰ ਦਲਜੀਤ ਸਿੰਘ ਤੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਲੋੜਵੰਦ ਮਰੀਜ਼ਾਂ ਦੀ ਸੁਵਿਧਾ ਨੂੰ ਮੁੱਖ ਰੱਖਦਿਆਂ ਪਿੰਡ ਭਟਨੂਰਾ ਕਲਾਂ ਵਿਚ ਪਿੰਡ ਦੀ ਨੌਜਵਾਨ ਸਭਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਕੈਂਪ ਦੌਰਾਨ ਆਰ.ਐਸ. ਗਾਂਧੀ ਹੈਲਪਿੰਗ ਹੈਂਡਜ ਹਸਪਤਾਲ ਆਦਮਪੁਰ ਦੁਆਬਾ ਮਲਟੀ ਸਪੈਸ਼ਲਿਟੀ ਦੇ ਡਾਕਟਰਾਂ ਵਲੋਂ ਡਾ. ਜਸਦੀਪ ਸਿੰਘ ਬੇਦੀ, ਡਾ. ਪਿ੍ਤਪਾਲ ਸਿੰਘ, ਡਾ. ਅੰਕੁਰ, ਡਾ. ਹਰਜੀਤ ਸਿੰਘ ਤੇ ਡਾ. ਜਸਜੀਤ ਸਿੰਘ ਵਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਸ਼ੂਗਰ ਹਾਰਟ ਥਾਇਰਾਇਡ ਤੇ ਹੋਰ ਬਿਮਾਰੀਆਂ ਸੰਬੰਧੀ ਲੋੜਵੰਦ ਮਰੀਜ਼ਾਂ ਦੇ ਖ਼ੂਨ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਸਾਹੀ ਨੇ ਕਿਹਾ ਕਿ ਅਗਾਂਹ ਵੀ ਪਿੰਡ ਭਟਨੂਰਾ ਕਲਾਂ ਤੇ ਨਾਲ ਲੱਗਦੇ ਪਿੰਡਾਂ ਅੰਦਰ ਖ਼ੂਨਦਾਨ ਕੈਂਪ ਤੇ ਮੈਡੀਕਲ ਜਾਂਚ ਕੈਂਪ ਲਗਾਏ ਜਾਣਗੇ | ਇਸ ਮੌਕੇ ਗੁਰਵਿੰਦਰ ਸਿੰਘ, ਸਰਬਜੀਤ ਸਿੰਘ, ਕੈਪਟਨ ਸਵਰਨ ਸਿੰਘ, ਟਹਿਲ ਸਿੰਘ ਕੁਹਾੜ, ਹਰਜਿੰਦਰ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਨੇ ਐਸ.ਡੀ.ਐਮ ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।