ਫਗਵਾੜਾ, 21 ਜੁਲਾਈ (ਹਰਜੋਤ ਸਿੰਘ ਚਾਨਾ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੋਹਣ ਸਿੰਘ ਭੱਟੀ ਦੀ ਅਗਵਾਈ 'ਚ ਐਸ. ਡੀ. ਐਮ. ਜਸ਼ਨਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਜਿਸ 'ਚ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਨੂੰ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਨਿਪਟਾਰਾ ਗੱਲਬਾਤ ਰਾਹੀਂ ਕਰਨ ਲਈ ਕਿਹਾ ਗਿਆ ਤੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਵਲੋਂ 15 ਸਤੰਬਰ 2025 ਤੱਕ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੇ ਆਗੂਆਂ ਨਾਲ ਮੰਗਾਂ ਦੇ ਨਿਪਟਾਰੇ ਲਈ ਕੋਈ ਗੱਲਬਾਤ ਨਹੀਂ ਕੀਤੀ ਜਾਂਦੀ ਤਾਂ 17 ਸਤੰਬਰ 2025 ਨੂੰ ਪੂਰੇ ਦੇਸ਼ ਦੇ ਪੈਨਸ਼ਨਰਾਂ ਵਲੋਂ ਜੰਤਰ ਮੰਤਰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ | ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ, ਗੁਰਨਾਮ ਸਿੰਘ ਸੈਣੀ, ਤਾਰਾ ਸਿੰਘ ਬੀਕਾ, ਸਤਪਾਲ ਸਿੰਘ ਖਟਕੜ, ਹਰੀ ਓਮ ਸ਼ਰਮਾ, ਸਤਪਾਲ ਮਹਿੰਮੀ, ਕੇ. ਕੇ. ਪਾਂਡੇ, ਕਰਨੈਲ ਸਿੰਘ, ਹਰਭਜਨ ਲਾਲ, ਸ਼ਿਵ ਦਾਸ, ਹਰਭਜਨ ਲਾਲ ਕੌਲ, ਰਤਨ ਸਿੰਘ ਆਦਿ ਸ਼ਾਮਿਲ ਸਨ |