27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਵਾਲੀਬਾਲ ਟੂਰਨਾਮੈਂਟ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ

ਅਜੀਤ ਡੈਸਕ 22-07-2025
ਸੁਲਤਾਨਪੁਰ ਲੋਧੀ, 21 ਜੁਲਾਈ (ਥਿੰਦ)- ਰੇਲ ਕੋਚ ਫ਼ੈਕਟਰੀ ਵਿਖੇ ਸੰਪੰਨ ਹੋਏ 18ਵੇਂ ਕਲੱਸਟਰ ਵਾਲੀਬਾਲ ਟੂਰਨਾਮੈਂਟ ਵਿਚ ਹਿੱਸਾ ਲੈਂਦਿਆਂ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਜ਼ੋਰਦਾਰ ਖੇਡ ਦਾ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰੇਨੂੰ ਅਰੋੜਾ ਨੇ ਦੱਸਿਆ ਕਿ ਟੂਰਨਾਮੈਂਟ ਵਿਚ ਬਹੁ-ਗਿਣਤੀ ਵਿਚ ਟੀਮਾਂ ਨੇ ਭਾਗ ਲਿਆ | ਉਨ੍ਹਾਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀ ਅੰਡਰ 17 ਲੜਕੀਆਂ ਤੇ ਅੰਡਰ 14 ਟੀਮ ਦੀਆਂ ਲੜਕੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਹਾਸਲ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ, ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸਕ ਇੰਜੀਨੀਅਰ ਨਿਮਰਤਾ ਕੌਰ ਨੇ ਸਟਾਫ਼ ਮੈਂਬਰਾਂ ਅਤੇ ਖਿਡਾਰਨਾਂ ਨੂੰ ਇਸ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਸਮੂਹ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਵੀ ਵੱਡੀਆਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਤਹਿਤ ਰਜਿਸਟਰਡ ਹੋਣ ਲਈ ਸਰਵੇ 31 ਜੁਲਾਈ ਤੱਕ ਹੋਵੇਗਾ-ਅਮਿਤ ਕੁਮਾਰ ਪੰਚਾਲ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ- ਗੁਰਪਾਲ ਸਿੰਘ ਇੰਡੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।