27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਤਹਿਤ ਰਜਿਸਟਰਡ ਹੋਣ ਲਈ ਸਰਵੇ 31 ਜੁਲਾਈ ਤੱਕ ਹੋਵੇਗਾ-ਅਮਿਤ ਕੁਮਾਰ ਪੰਚਾਲ

ਅਜੀਤ ਡੈਸਕ 22-07-2025
ਕਪੂਰਥਲਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਪੇਂਡੂ ਖੇਤਰਾਂ ਵਿਚ ਕੱਚੇ ਮਕਾਨਾਂ ਵਿਚ ਰਹਿ ਰਹੇ ਲੋੜਵੰਦ ਪਰਿਵਾਰਾਂ ਨੂੰ ਇਸ ਸਕੀਮ ਅਧੀਨ ਰਜਿਸਟਰਡ ਕਰਨ ਲਈ ਸਰਵੇ ਦੀ ਆਖ਼ਰੀ ਮਿਤੀ ਵਿਚ 31 ਜੁਲਾਈ ਤੱਕ ਵਾਧਾ ਕੀਤਾ ਗਿਆ ਹੈ | ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਪਹਿਲਾਂ ਸਰਵੇ ਦੀ ਆਖ਼ਰੀ ਮਿਤੀ 15 ਮਈ ਨਿਸ਼ਚਿਤ ਕੀਤੀ ਗਈ ਸੀ ਤੇ ਹੁਣ ਕੇਂਦਰ ਸਰਕਾਰ ਵਲੋਂ ਇਸ ਮਿਤੀ ਵਿਚ ਵਾਧਾ ਕਰਦਿਆਂ ਆਵਾਸ ਪੋਰਟਲ-2.0 31 ਜੁਲਾਈ ਤੱਕ ਖੁੱਲਾ ਰੱਖੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ, ਇਸ ਤੋਂ ਬਾਅਦ ਇਹ ਪੋਰਟਲ ਬੰਦ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਹਰ ਪਿੰਡ ਦੇ ਲੋੜਵੰਦ ਪਰਿਵਾਰ ਤੱਕ ਪਹੁੰਚਾਉਣ ਲਈ ਸਰਕਾਰ ਵਲੋਂ ਹਰੇਕ ਪਿੰਡ ਦੇ ਸਰਵੇ ਲਈ ਇਕ ਵਿਅਕਤੀ ਬਤੌਰ ਸਰਵੇਅਰ ਪਹਿਲਾਂ ਹੀ ਨਿਯੁਕਤ ਕੀਤਾ ਗਿਆ ਹੈ ਤੇ ਉਸੇ ਸਰਵੇਅਰ ਵਲੋਂ ਹੀ ਸਰਵੇ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਮੋਬਾਈਲ ਐਪਲੀਕੇਸ਼ਨ ਦੋ ਮੋਡ ਵਿਚ ਕੰਮ ਕਰਦੀ ਹੈ ਜਿਵੇਂ ਕਿ ਅਸਿਸਟਿਡ ਸਰਵੇ, ਸੈਲਫ ਸਰਵੇ ਤੇ ਸਕੀਮ ਅਧੀਨ ਰਜਿਸਟਰਡ ਹੋਣ ਲਈ ਇੱਕੋ ਇਕ ਜ਼ਰੀਆ ਇਹ ਸਰਵੇ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿਚ ਲਗਾਏ ਸਰਵੇਅਰ ਨੂੰ ਪੂਰਾ ਸਹਿਯੋਗ ਦੇਣ | ਜੇਕਰ ਕੋਈ ਯੋਗ ਪਰਿਵਾਰ ਰਹਿ ਗਿਆ ਹੈ ਤਾਂ ਉਨ੍ਹਾਂ ਨੂੰ ਵੀ ਬਿਨਾਂ ਦੇਰੀ ਰਜਿਸਟਰਡ ਕਰਵਾਇਆ ਜਾਵੇ ਤਾਂ ਜੋ ਵੱਧ ਤੋਂ ਪਰਿਵਾਰ ਇਸ ਸਕੀਮ ਤੋਂ ਲਾਭ ਉਠਾ ਸਕਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ https://pmayg.nic.in ਤੋਂ ਲਈ ਜਾ ਸਕਦੀ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ- ਗੁਰਪਾਲ ਸਿੰਘ ਇੰਡੀਅਨ ਅਗਲੀ ਖ਼ਬਰ ਵਾਲੀਬਾਲ ਟੂਰਨਾਮੈਂਟ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।