ਕਪੂਰਥਲਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਇਕ ਬਿਆਨ ਵਿਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਕਾਰਜਸ਼ੀਲ ਹੈ ਤੇ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ | ਉਨ੍ਹਾਂ ਆਪ ਦੀ ਸਰਕਾਰ ਨੂੰ ਕਿਸਾਨ ਹਿਤੈਸ਼ੀ ਦੱਸਦਿਆਂ ਕਿਹਾ ਕਿ ਜਦੋਂ ਦੀ ਸਰਕਾਰ ਸੱਤਾ ਵਿਚ ਆਈ ਹੈ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਤੇ ਵੱਡੀ ਗਿਣਤੀ ਵਿਚ ਘਰੇਲੂ ਖਪਤਕਾਰ ਸਰਕਾਰ ਦੀ 300 ਯੂਨਿਟ ਮੁਫ਼ਤ ਬਿਜਲੀ ਦੀ ਸਕੀਮ ਦਾ ਲਾਭ ਉਠਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਤੇ ਸਰਕਾਰ ਨੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਸਮੇਂ ਪੂਰੀ ਬਿਜਲੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਦੇ ਰੂਪ ਵਿਚ ਦਿੱਤੀ ਜਾ ਰਹੀ ਹੈ ਤਾਂ ਜੋ ਛੋਟਾ ਕਿਸਾਨ ਵੀ ਖੇਤੀਬਾੜੀ ਲਈ ਆਧੁਨਿਕ ਮਸ਼ੀਨ ਖ਼ਰੀਦ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਦਮੀ ਪਾਰਟੀ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਦੂਜੀ ਵਾਰ ਆਮ ਆਦਮੀ ਪਾਰਟੀ ਸਰਕਾਰ ਬਣਾ ਸਕੇ |