27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਇਆ ਸੀ.ਬੀ.ਐਸ.ਈ. ਕਲਸਟਰ-18 ਦਾ ਵਾਲੀਬਾਲ ਟੂਰਨਾਮੈਂਟ

ਅਜੀਤ ਡੈਸਕ 22-07-2025
ਕਪੂਰਥਲਾ, 21 ਜੁਲਾਈ (ਅਮਰਜੀਤ ਕੋਮਲ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਸੀ.ਬੀ.ਐਸ.ਈ. ਕਲਸਟਰ-18 ਦਾ ਅੰਡਰ-14, ਅੰਡਰ-17 ਤੇ ਅੰਡਰ-19 ਲੜਕਿਆਂ ਦੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ਅੰਡਰ-17 ਦੇ ਮੁਕਾਬਲੇ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਨੇ ਜਿੱਤ ਹਾਸਲ ਕੀਤੀ | ਜਦਕਿ ਨੋਰਵੁਡ ਸਕੂਲ ਬਲਾਚੌਰ ਨੇ ਦੂਜਾ ਸਥਾਨ ਲਿਆ | ਜਦਕਿ ਮੇਜ਼ਬਾਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੇ ਗੁਰੂ ਨਾਨਕ ਦੇਵ ਡੀ.ਏ.ਵੀ. ਪਬਲਿਕ ਸਕੂਲ ਭਿੱਖੀਵਿੰਡ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਮੈਚ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਦਾ ਹਰਨੂਰ ਬੈੱਸਟ ਪਲੇਅਰ ਰਿਹਾ | ਇਸੇ ਤਰ੍ਹਾਂ ਅੰਡਰ-17 ਦੇ ਮੁਕਾਬਲੇ ਵਿਚ ਯੂ.ਐਸ.ਪੀ.ਸੀ. ਜੈਨ ਪਬਲਿਕ ਸਕੂਲ ਲੁਧਿਆਣਾ ਨੇ ਪਹਿਲਾ, ਨੋਰਵੁਡ ਬਲਾਚੌਰ ਨੇ ਦੂਜਾ, ਡਿਪਸ ਸਕੂਲ ਟਾਂਡਾ ਤੇ ਪ੍ਰਤਾਪ ਵਰਡ ਸਕੂਲ ਪਠਾਨਕੋਟ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਲਿਆ | ਮੁਕਾਬਲੇ ਵਿਚ ਯੂ.ਐਸ.ਪੀ.ਸੀ. ਜੈਨ ਪਬਲਿਕ ਸਕੂਲ ਦਾ ਖਿਡਾਰੀ ਪਿਆਰਾ ਸਿੰਘ ਬੈੱਸਟ ਪਲੇਅਰ ਐਲਾਨਿਆ ਗਿਆ | ਇਸੇ ਤਰ੍ਹਾਂ ਅੰਡਰ-19 ਦੇ ਮੁਕਾਬਲੇ ਵਿਚ ਆਰਮੀ ਪਬਲਿਕ ਸਕੂਲ ਅਖਨੂਰ ਨੇ ਜਿੱਤ ਹਾਸਲ ਕੀਤੀ ਤੇ ਐਮ.ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਦੂਜੇ ਤੇ ਸੈਂਟ ਸੋਲਜਰ ਅਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਤੇ ਗੁਰੂ ਨਾਨਕ ਦੇਵ ਪਬਲਿਕ ਸਕੂਲ ਭਿੱਖੀਵਿੰਡ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਲਿਆ | ਇਸ ਮੁਕਾਬਲੇ ਵਿਚ ਆਰਮੀ ਸਕੂਲ ਦੇ ਆਕਾਸ਼ ਮਿਨਹਾਸ ਬੈੱਸਟ ਪਲੇਅਰ ਚੁਣਿਆ ਗਿਆ | ਟੂਰਨਾਮੈਂਟ ਦੇ ਇਨਾਮ ਵੰਡ ਸਮਾਗਮ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਟੂਰਨਾਮੈਂਟ ਵਿਚ ਜੇਤੂ ਰਹੀਆਂ ਟੀਮਾਂ ਨੂੰ ਇਨਾਮ ਤਕਸੀਮ ਕੀਤੇ | ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਨੇ ਟੂਰਨਾਮੈਂਟ ਵਿਚ ਭਾਗ ਲੈਣ ਵਾਲੀਆਂ ਟੀਮਾਂ ਤੇ ਉਨ੍ਹਾਂ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਇਸ ਤੋਂ ਪਹਿਲਾਂ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਟੂਰਨਾਮੈਂਟ ਵਿਚ ਸੰਜੀਵ ਗਾਂਧੀ ਅਬਜ਼ਰਵਰ ਤੇ ਨਿਖਿਲ ਹੰਸ ਟੈਕਨੀਕਲ ਡੈਲੀਗੇਟ ਵਜੋਂ ਸ਼ਾਮਲ ਹੋਏ |
ਪਿਛਲੀ ਖ਼ਬਰ ਸਠਿਆਲਾ 'ਚ ਪੰਜ ਪੀਰਾਂ ਦੀ ਯਾਦ 'ਚ ਜੋੜ ਮੇਲਾ 'ਤੇ ਸੱਭਿਆਚਾਰਕ ਸਮਾਗਮ <br/> ਅਗਲੀ ਖ਼ਬਰ ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸ-ਵੇਅ ਦੇ ਸੰਪਰਕ ਸੜਕਾਂ 'ਤੇ ਬਣੇ ਪੁਲ ਸ਼ੁਰੂ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।