ਕਪੂਰਥਲਾ, 21 ਜੁਲਾਈ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਸਬੰਧੀ ਇੱਕੋ ਪਰਿਵਾਰ ਨਾਲ ਸਬੰਧਿਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਇਕ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਦਕਿ ਉਸਦੇ ਲੜਕਿਆਂ ਦੀ ਭਾਲ ਹੇਠ ਛਾਪਾਮਾਰੀ ਕੀਤੀ ਜਾ ਰਹੀ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੁਰਜੀਤ ਸਿੰਘ ਨੇ ਨਵਾਂ ਪਿੰਡ ਭੱਠੇ ਨੇੜੇ ਮਹਿਲਾ ਪੁਲਿਸ ਕਰਮਚਾਰੀਆਂ ਦਾ ਨਾਲ ਜਦੋਂ ਕਥਿਤ ਦੋਸ਼ਣ ਪਰਮਜੀਤ ਕੌਰ ਉਰਫ ਪੰਮੀ ਵਾਸੀ ਨਵਾਂ ਪਿੰਡ ਭੱਠੇ ਦੀ ਜਾਂਚ ਕੀਤੀ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਉਸਦੇ ਲੜਕੇ ਸੁੱਖਾ ਤੇ ਸੰਦੀਪ ਉਸਨੂੰ ਇਹ ਨਸ਼ਾ ਵੇਚਣ ਲਈ ਦਿੰਦੇ ਹਨ ਜਿਸ 'ਤੇ ਪੁਲਿਸ ਨੇ ਉਸਦੇ ਦੋਵਾਂ ਲੜਕਿਆਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਭਾਲ ਹੇਠ ਛਾਪਾਮਾਰੀ ਕੀਤੀ ਜਾ ਰਹੀ ਹੈ |