28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮਾਮੂਲੀ ਤਕਰਾਰ ਤੋਂ ਬਾਅਦ ਵਿਅਕਤੀ ਨੂੰ ਕੀਤਾ ਗੰਭੀਰ ਜ਼ਖਮੀ

ਅਜੀਤ ਡੈਸਕ 22-07-2025
ਕਪੂਰਥਲਾ, 21 ਜੁਲਾਈ (ਅਮਨਜੋਤ ਸਿੰਘ ਵਾਲੀਆ)-ਕਸਬਾ ਢਿਲਵਾਂ ਵਿਖੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਦੋ ਧਿਰ ਆਪਸ 'ਚ ਲੜ ਪਏ ਜਿਸ ਵਿਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਪਰਿਵਾਰਕ ਮੈਂਬਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਵਿਜੇ ਕੁਮਾਰ ਪੁੱਤਰ ਹਰਨਾਮ ਵਾਸੀ ਢਿਲਵਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਕਿਸੇ ਗੱਲ ਨੂੰ ਲੈ ਕੇ ਰਿਸ਼ਤੇਦਾਰਾਂ ਨਾਲ ਮਾਮੂਲੀ ਤਕਰਾਰ ਹੋ ਗਈ ਜਿਸ 'ਤੇ ਉਨ•੍ਹਾਂ ਨੇ ਵਿਜੇ ਕੁਮਾਰ 'ਤੇ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਦਾ ਡਿਊਟੀ ਡਾ. ਨਵਦੀਪ ਸਿੰਘ ਵਲੋਂ ਉਸਦਾ ਇਲਾਜ ਜਾਰੀ ਹੈ ਤੇ ਉਸਦੀ ਐਮ. ਐਲ. ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
ਪਿਛਲੀ ਖ਼ਬਰ ਖੇਤਾਂ 'ਚ ਕੰਮ ਕਰਦੇ ਵਿਅਕਤੀ ਨੂੰ ਸੱਪ ਨੇ ਡੱਸਿਆ ਅਗਲੀ ਖ਼ਬਰ ਚਿੱਟੇ ਦਿਨ ਦਵਾਈਆਂ ਦੀ ਦੁਕਾਨ 'ਚੋਂ ਮੋਬਾਈਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।