ਕਪੂਰਥਲਾ, 21 ਜੁਲਾਈ (ਸਡਾਨਾ)-ਸਦਰ ਪੁਲਿਸ ਨੇ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ਸਬੰਧੀ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਤੀਰਥ ਸਿੰਘ ਵਾਸੀ ਵਡਾਲਾ ਕਲਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੇ ਤਿੰਨ ਚਾਰ ਹੋਰ ਮੋਟਰਾਂ ਤੋਂ ਤਾਰਾਂ ਚੋਰੀ ਹੋ ਗਈਆਂ | ਸਦਰ ਪੁਲਿਸ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਨ ਉਪਰੰਤ ਕਥਿਤ ਦੋਸ਼ੀ ਮਨਦੀਪ ਸਿੰਘ ਵਾਸੀ ਔਜਲਾ ਜੋਗੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਚੋਰੀ ਦੀਆਂ ਤਾਰਾਂ ਬਰਾਮਦ ਕੀਤੀਆਂ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਜਗਦੀਸ਼ ਕੁਮਾਰ ਵਲੋਂ ਕੀਤੀ ਜਾ ਰਹੀ ਹੈ |