28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਸਪਾ ਆਗੂਆਂ ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ ਸੰਗਠਨ ਨੂੰ ਮਜ਼ਬੂਤ ਕਰਨ ਲਈ ਪਾਂਸ਼ਟਾ ਜ਼ੋਨ ਦੀ ਮੀਟਿੰਗ

ਅਜੀਤ ਡੈਸਕ 22-07-2025
ਫਗਵਾੜਾ, 21 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਬਹੁਜਨ ਸਮਾਜ ਪਾਰਟੀ ਵਲੋਂ ਸ਼ੁਰੂ ਕੀਤੀ ਪੰਜਾਬ ਸੰਭਾਲੋ ਮੁਹਿੰਮ ਨੂੰ ਹੋਰ ਤੇਜ਼ ਕਰਨ ਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪਾਂਸ਼ਟਾ ਜ਼ੋਨ ਦੀ ਵਿਸ਼ੇਸ਼ ਮੀਟਿੰਗ ਹਲਕਾ ਪ੍ਰਧਾਨ ਚਿਰੰਜੀ ਲਾਲ ਕਾਲਾ ਕੌਂਸਲਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਤੇ ਸੂਬਾ ਕਮੇਟੀ ਮੈਂਬਰ ਲੇਖਰਾਜ ਜਮਾਲਪੁਰ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਲੇਖਰਾਜ ਜਮਾਲਪੁਰ ਤੇ ਚਿਰੰਜੀ ਲਾਲ ਕਾਲਾ ਨੇ ਕਿਹਾ ਕਿ ਬਸਪਾ ਵਲੋਂ ਸ਼ੁਰੂ ਕੀਤੀ ਪੰਜਾਬ ਸੰਭਾਲੋ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹਰ ਵਰਗ ਨੂੰ ਪੰਜਾਬ ਸੰਭਾਲੋ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ, ਜਿਸ ਤਹਿਤ ਪਾਰਟੀਆਂ ਜ਼ੋਨ ਦੀ ਵਿਸ਼ੇਸ਼ ਮੀਟਿੰਗ ਕੀਤੀ ਹੈ | ਲੇਖਰਾਜ ਜਮਾਲਪੁਰ ਤੇ ਚਿਰੰਜੀ ਲਾਲ ਕਾਲਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਨਜ਼ਰ ਆ ਰਿਹਾ ਹੈ | ਪੰਜਾਬ ਦੀ 'ਆਪ' ਸਰਕਾਰ ਵਲੋਂ ਜੋ ਵਾਅਦੇ ਸੱਤਾ ਵਿਚ ਆਉਣ ਤੋਂ ਪਹਿਲਾ ਕੀਤੇ ਗਏ ਸਨ, ਉਹ ਅੱਜ ਤੱਕ ਪੂਰੇ ਨਹੀਂ ਹੋਏ | ਉਕਤ ਆਗੂਆਂ ਨੇ ਕਿਹਾ ਕਿ ਬਸਪਾ ਪੰਜਾਬ ਵਲੋਂ ਸ਼ੁਰੂ ਕੀਤੀ ਪੰਜਾਬ ਸੰਭਾਲੋ ਮੁਹਿੰਮ ਨੂੰ ਪੰਜਾਬ ਵਾਸੀ ਭਰਵਾਂ ਹੁੰਗਾਰਾ ਦੇ ਰਹੇ ਹਨ | ਉਕਤ ਆਗੂਆਂ ਨੇ ਕਿਹਾ ਕਿ ਬਸਪਾ ਪੰਜਾਬ ਅੰਦਰ 2027 ਵਿਚ ਸਰਕਾਰ ਬਣਾ ਕੇ ਨਸ਼ਿਆਂ, ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ ਦਾ ਖ਼ਾਤਮਾ ਪਹਿਲ ਦੇ ਆਧਾਰ 'ਤੇ ਕਰੇਗੀ | ਇਸ ਮੌਕੇ ਨਸੀਬ ਚੰਦ, ਕਮਲ ਦੇਵ, ਪਵਿੱਤਰ ਸਿੰਘ, ਚਮਨ ਲਾਲ, ਸੋਹਣ ਲਾਲ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਚੋਣ ਵਾਲੇ ਪਿੰਡਾਂ ਦੀ ਹਦੂਦ 'ਚ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਅਗਲੀ ਖ਼ਬਰ ਚੋਰੀ ਦੀਆਂ ਤਾਰਾਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।