ਕਪੂਰਥਲਾ, 21 ਜੁਲਾਈ (ਵਿ.ਪ੍ਰ.)- ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ 'ਚ ਜਿੱਥੇ ਵੀ ਸਰਪੰਚਾਂ ਤੇ ਪੰਚਾਂ ਦੀਆਂ ਖਾਲੀ ਪੋਸਟਾਂ ਲਈ ਚੋਣ ਹੋਣੀ ਹੈ | ਉਨ੍ਹਾਂ ਪਿੰਡਾਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦੇ ਫਾਇਰ ਆਰਮ ਜਾਂ ਹੋਰ ਹਥਿਆਰਾਂ ਨੂੰ ਜਨਤਕ ਤੌਰ 'ਤੇ ਲਿਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਇਹ ਪਾਬੰਦੀ ਚੋਣਾਂ ਨੂੰ ਸੁਚਾਰੂ, ਨਿਰਪੱਖ ਤੇ ਸ਼ਾਂਤੀਪੂਰਨ ਕਰਵਾਉਣ ਲਈ ਇਹ ਪਾਬੰਦੀ ਲਗਾਈ ਹੈ | ਜੇਕਰ ਕਿਸੇ ਵਿਅਕਤੀ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਆਰਮੀ ਪਰਸਨ, ਪੈਰਾਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫ਼ੈਕਟਰੀ ਦੇ ਸਕਿਉਰਿਟੀ ਗਾਰਡ, ਮਨੀ ਐਕਸਚੇਂਜ ਦੇ ਮਾਲਕਾਂ, ਸਪੋਰਟਸ ਪਰਸਨ (ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ 'ਤੇ ਲਾਗੂ ਨਹੀਂ ਹੋਣਗੇ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ 27 ਜੁਲਾਈ ਤੱਕ ਚੋਣ ਪ੍ਰਕਿਰਿਆ ਖ਼ਤਮ ਹੋਣ ਤੱਕ ਲਾਗੂ ਰਹਿਣਗੇ |