ਕਪੂਰਥਲਾ, 21 ਜੁਲਾਈ (ਸਡਾਨਾ)- ਥਾਣਾ ਕੋਤਵਾਲੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮਨਜੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸਰਬਜੀਤ ਸਿੰਘ ਵਾਸੀ ਮੰਗਾ ਰੋਡਾ ਨਸ਼ੇ ਵੇਚਣ ਦਾ ਕੰਮ ਕਰਦਾ ਹੈ ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗਾ 'ਤੇ ਨਾਕਾਬੰਦੀ ਕਰਕੇ ਕਾਰ ਸਵਾਰ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰਨ ਉਪਰੰਤ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਤੇ ਉਸ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ |