28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਅਜੀਤ ਡੈਸਕ 22-07-2025
ਫਗਵਾੜਾ, 21 ਜੁਲਾਈ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲਾ ਪਦਾਰਥ ਤੇ ਹੈਰੋਇਨ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਗੱਡੀ ਨੰਬਰ ਪੀ.ਬੀ.09.ਸੀ.ਜੇ.8900 ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਉਸ 'ਚੋਂ ਸਵਾਰ ਵਿਅਕਤੀ ਪਾਸੋਂ 65 ਗ੍ਰਾਮ ਨਸ਼ੀਲਾ ਪਦਾਰਥ ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਆਸ਼ੂ ਸਚਦੇਵਾ ਉਰਫ਼ ਭੋਲਾ ਪੁੱਤਰ ਕੇਵਲ ਕਿ੍ਸ਼ਨ ਵਾਸੀ ਮੁਹੱਲਾ ਰਤਨਪੁਰਾ ਵਜੋਂ ਹੋਈ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਗੌਂਸਪੁਰ ਕੱਟ ਨੇੜੇ ਝਾੜੀਆਂ 'ਚ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਉਕਤ ਨੌਜਵਾਨ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨ ਦੀ ਪਛਾਣ ਚਰਨਜੀਤ ਸਿੰਘ ਉਰਫ਼ ਸੋਢੀ ਪੁੱਤਰ ਗੁਰਮੇਲ ਸਿੰਘ ਵਾਸੀ ਬਾਬਾ ਗਧੀਆ ਵਜੋਂ ਹੋਈ ਹੈ |
ਪਿਛਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।