28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

7 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 22-07-2025
ਭੁਲੱਥ, 21 ਜੁਲਾਈ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)- ਥਾਣਾ ਭੁਲੱਥ ਦੀ ਪੁਲਿਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭੁਲੱਥ ਦੇ ਐਸ.ਐਚ.ਓ. ਰਣਜੀਤ ਸਿੰਘ ਨੇ ਦੱਸਿਆ ਕਿ ਐਸ.ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਤਲਾਸ਼ ਵਿਚ ਜਦੋਂ ਟੀ-ਪੁਆਇੰਟ ਪੀਰ ਟਾਹਲੀ ਰੋਡ ਜਵਾਹਰ ਨਗਰ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਪੁਲਿਸ ਕਰਮਚਾਰੀਆਂ ਵਲੋਂ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਹਰਪ੍ਰੀਤ ਸਿੰਘ ਉਰਫ਼ ਗਿਆਨੀ ਪੁੱਤਰ ਅਮਰਜੀਤ ਸਿੰਘ ਵਾਸੀ ਵਾਰਡ ਨੰਬਰ ਇਕ ਭੁਲੱਥ ਕਲੋਨੀ ਜ਼ਿਲ੍ਹਾ ਕਪੂਰਥਲਾ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਉਕਤ ਵਿਅਕਤੀ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਇਨਰਵ੍ਹੀਲ ਕਲੱਬ ਨੇ ਗਊਸ਼ਾਲਾ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।