28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਮਾਗਮ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਭਰੀ ਹਾਜ਼ਰੀ

ਅਜੀਤ ਡੈਸਕ 22-07-2025
ਨਡਾਲਾ, 21 ਜੁਲਾਈ (ਰਘਬਿੰਦਰ ਸਿੰਘ)- ਕਸਬਾ ਨਡਾਲਾ ਵਿਖੇ ਬਣੇ ਨਵੇਂ ਗੁਰਦੁਆਰਾ ਪਰਮੇਸ਼ਰ ਦੁਆਰ ਦੇ ਉਦਘਾਟਨ ਮਗਰੋਂ ਉੱਥੇ ਹਰ ਹਫ਼ਤੇ ਸਵੇਰੇ 11 ਤੋਂ 1 ਵਜੇ ਤੱਕ ਧਾਰਮਿਕ ਦੀਵਾਨ ਸਜਾਇਆ ਜਾਂਦਾ, ਜਿਸ ਦੇ ਚੱਲਦਿਆਂ ਅੱਜ ਦੇ ਹਫ਼ਤਾਵਾਰੀ ਸਮਾਗਮ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਤੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਸੰਗਤਾਂ ਨੂੰ ਨਿਹਾਲ ਕਰਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਜੇਕਰ ਲੋਕਾਂ ਦੇ ਸੁੱਖ ਦੇਖ ਕੇ ਆਪਾ ਦੁਖੀ ਹੋਵਾਂਗੇ ਤੇ ਪ੍ਰਮਾਤਮਾ ਸਾਨੂੰ ਸੁੱਖ ਕਿਵੇਂ ਦੇਵੇਗਾ | ਉਨ੍ਹਾਂ ਸਮੂਹ ਸੰਗਤ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਵਿਖੇ ਬਣ ਰਹੇ ਰਸੋਈ ਘਰ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ | ਸਮਾਗਮ ਦੇ ਅਖੀਰ ਵਿਚ ਮੁੱਖ ਸੇਵਾਦਾਰ ਬਾਬਾ ਕੁਲਬੀਰ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕੁਲਬੀਰ ਸਿੰਘ, ਜਗੀਰ ਸਿੰਘ, ਬਲਬੀਰ ਸਿੰਘ, ਕਸ਼ਮੀਰ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਨੰਬਰਦਾਰ ਦਲਜਿੰਦਰ ਸਿੰਘ ਘੋਤੜਾ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਪਿੰਡ ਰਾਵਾਂ ਧੱਕੜਾ ਦੇ ਸੜਕ 'ਤੇ ਬਣੇ ਬੱਸ ਸਟਾਪ ਨਾਲ ਟਕਰਾਇਆ ਟਿੱਪਰ ਅਗਲੀ ਖ਼ਬਰ ਇਨਰਵ੍ਹੀਲ ਕਲੱਬ ਨੇ ਗਊਸ਼ਾਲਾ ਵਿਖੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।