09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਹੜ੍ਹ ਪੀੜਤਾਂ ਦੇ ਕਿਸਾਨ ਦੀ ਪੂਰਤੀ ਲਈ ਢੁਕਵੇਂ ਯਤਨ ਕਰੇਗੀ-ਮਨਜੀਤ ਸਿੰਘ ਧਨੇਰ <br/>

ਅਜੀਤ ਡੈਸਕ 02-09-2025
ਕਪੂਰਥਲਾ, 1 ਸਤੰਬਰ (ਵਿ.ਪ੍ਰ.)-ਆਉਣ ਵਾਲੇ ਸਮੇਂ ਵਿਚ ਹੜ੍ਹ ਪੀੜਤਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਢੁਕਵੇਂ ਉਪਰਾਲੇ ਕੀਤੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਨਜੀਤ ਸਿੰਘ ਧਨੇਰ ਸੂਬਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਮੀਤ ਸਕੱਤਰ ਜਸਵਿੰਦਰ ਸਿੰਘ ਤੇ ਸ਼ਹਿਰੀ ਪ੍ਰਧਾਨ ਵਿੱਕੀ ਪੱਡਾ ਨਾਲ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਕਹੀ | ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਯੂਨੀਅਨ ਵਲੋਂ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿਵਾਇਆ | ਇਸ ਤੋਂ ਪਹਿਲਾਂ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਇਕ ਮੀਟਿੰਗ ਹੋਈ | ਜਿਸ ਵਿਚ ਯੂਨੀਅਨ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਜੀ ਆਇਆ ਕਿਹਾ ਤੇ ਯੂਨੀਅਨ ਵਲੋਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਕੀਤੇ ਗਏ ਸੰਘਰਸ਼ ਬਾਰੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਜੇਕਰ ਖਾਦ ਡੀਲਰਾਂ ਵਲੋਂ ਕਿਸਾਨਾਂ ਨੂੰ ਖਾਦ ਦੇ ਨਾਲ ਵਾਧੂ ਉਤਪਾਦ ਦੇਣ ਦੇ ਮਾਮਲੇ 'ਤੇ ਰੋਕ ਨਾ ਲੱਗੀ ਤਾਂ ਯੂਨੀਅਨ ਵਲੋਂ ਸੰਘਰਸ਼ ਕੀਤਾ ਜਾਵੇਗਾ | ਮੀਟਿੰਗ ਵਿਚ ਹਾਜ਼ਰ ਯੂਨੀਅਨ ਆਗੂਆਂ ਨੇ ਯੂਨੀਅਨ ਦੇ ਸੂਬਾਈ ਪ੍ਰਧਾਨ ਨੂੰ ਭਰੋਸਾ ਦਿਵਾਇਆ ਕਿ ਉਹ ਯੂਨੀਅਨ ਵਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਸੰਘਰਸ਼ ਵਿਚ ਉਨ੍ਹਾਂ ਦਾ ਡਟ ਕੇ ਸਾਥ ਦੇਣਗੇ | ਇਸ ਮੀਟਿੰਗ ਦਾ ਪ੍ਰਬੰਧ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਵਲੋਂ ਕੀਤਾ ਗਿਆ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਯੂਨੀਅਨ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਪੁਰਬ ਸੰਬੰਧੀ 13 ਰੋਜ਼ਾ ਸਮਾਗਮ 3 ਤੋਂ ਸ਼ੁਰੂ <br/> ਅਗਲੀ ਖ਼ਬਰ ਪਿੰਡਾਂ ਵਿਚ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਗਸ਼ਤ ਵਧਾਈ ਜਾਵੇ-ਵਿਜੇ ਕੁਮਾਰ, ਤਰਲੋਕ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।