10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਜਿਊਲਰਜ਼ ਦੇ ਕਰਮਚਾਰੀ 'ਤੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰਕੇ ਕੀਤਾ ਜ਼ਖ਼ਮੀ <br/>

ਅਜੀਤ ਡੈਸਕ 02-09-2025
ਫਗਵਾੜਾ, 1 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਜੇ.ਸੀ.ਟੀ. ਸਾਹਮਣੇ ਸਥਿਤ ਛੱਜ ਕਲੋਨੀ 'ਚ ਤਿੰਨ ਅਣਪਛਾਤੇ ਨੌਜਵਾਨਾਂ ਨੇ ਜਿਊਲਰੀ ਦਾ ਕੰਮ ਕਰਨ ਵਾਲੇ ਦੋ ਵਿਅਕਤੀਆਂ 'ਤੇ ਹਮਲਾ ਕਰਕੇ ਕਰੀਬ ਤਿੰਨ ਲੱਖ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ ਲੁੱਟ ਕੇ ਲੈ ਜਾਣ ਦੇ ਦੋਸ਼ ਲਗਾਏ ਹਨ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਭੂ ਨਾਥ ਵਰਮਾ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਜੇਪੀ ਜਿਊਲਰਜ਼ ਵਿਖੇ ਕੰਮ ਕਰਦਾ ਹੈ, ਆਪਣੇ ਸਾਥੀ ਨਾਲ ਗਹਿਣਿਆਂ ਦੀ ਮੁਰੰਮਤ ਲਈ ਜਾ ਰਿਹਾ ਸੀ | ਰਸਤੇ 'ਚ ਸ਼ੱਕੀ ਨੌਜਵਾਨਾਂ ਨੇ ਪਹਿਲਾਂ ਉਨ੍ਹਾਂ ਦੀ ਗੱਡੀ ਦੀ ਚਾਬੀ ਖੋਹਣ ਦੀ ਕੋਸ਼ਿਸ਼ ਕੀਤੀ ਤੇ ਅੱਗੇ ਛੱਡਣ ਲਈ ਕਿਹਾ, ਪਰ ਮਨ੍ਹਾਂ ਕਰ ਦਿੱਤਾ ਤੇ ਬਾਅਦ 'ਚ ਉਨ੍ਹਾਂ ਦੇ ਹੋਰ ਸਾਥੀ ਵੀ ਮੌਕੇ 'ਤੇ ਪਹੁੰਚ ਗਏ ਤੇ ਦੋਵਾਂ 'ਤੇ ਹਮਲਾ ਕਰ ਦਿੱਤਾ | ਹਮਲੇ ਦੌਰਾਨ ਦੋਵੇਂ ਗੰਭੀਰ ਜ਼ਖ਼ਮੀ ਹੋਏ, ਜਦਕਿ ਹਮਲਾਵਰ ਲਗਭਗ 30 ਗ੍ਰਾਮ ਸੋਨਾ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ, ਜਿਸ ਨੂੰ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ | ਪ੍ਰਭੂ ਨਾਥ ਵਰਮਾ ਨੇ ਦੱਸਿਆ ਕਿ ਲੁੱਟ ਕਾਰਨ ਉਸ ਦਾ ਤਿੰਨ ਲੱਖ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ | ਘਟਨਾ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ | ਐਸ.ਐਚ.ਓ ਸਿਟੀ ਊਸ਼ਾ ਰਾਣੀ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਪੁਲਿਸ ਵਲੋਂ ਇਸ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਦੀ ਆਪਸ 'ਚ ਦੋ ਦਿਨ ਪਹਿਲਾ ਲੜਾਈ ਹੋਈ ਸੀ | ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਜ਼ਿਲ੍ਹੇ ਦੀਆਂ 3 ਸਬ-ਡਵੀਜ਼ਨਾਂ ਦੇ 115 ਪਿੰਡ ਹੜ੍ਹ ਦੀ ਮਾਰ ਹੇਠ, 37 ਹਜ਼ਾਰ ਏਕੜ ਤੋਂ ਵੱਧ ਫ਼ਸਲਾਂ ਹੋਈਆਂ ਬਰਬਾਦ <b... ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।