11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਰੀ ਬਾਰਿਸ਼ ਤੇ ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਏ.ਡੀ. ਸੀ ਵਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ <br/>

ਅਜੀਤ ਡੈਸਕ 02-09-2025
ਫਗਵਾੜਾ, 1 ਸਤੰਬਰ (ਹਰਜੋਤ ਸਿੰਘ ਚਾਨਾ)-ਲਗਾਤਾਰ ਹੋ ਰਹੀ ਬਾਰਿਸ਼ ਤੇ ਮੌਸਮ ਵਿਭਾਗ ਵਲੋਂ ਜਾਰੀ ਕੀਤੀ ਗਈ ਭਵਿੱਖ ਬਾਣੀ ਦੇ ਮੱਦੇਨਜ਼ਰ ਏ.ਡੀ.ਸੀ ਡਾ. ਅਕਸ਼ਿਤਾ ਗੁਪਤਾ ਨੇ ਸ਼ਹਿਰ ਵਾਸੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ | ਉਨ੍ਹਾਂ ਕਿਹਾ ਕਿ ਲਗਾਤਾਰ ਬਾਰਿਸ਼ ਕਾਰਨ ਨਦੀਆਂ, ਨਹਿਰਾਂ ਤੇ ਨੀਵੇਂ ਇਲਾਕਿਆਂ ਦੀ ਸਥਿਤੀ ਨਾਜ਼ੁਕ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ 'ਚ ਕੱਚੀਆਂ ਸੜਕਾਂ, ਅਸਥਾਈ ਰਸਤੇ ਤੇ ਨਾਲੀਆਂ/ਨਦੀਆਂ ਦੇ ਨੇੜੇ ਦੇ ਖੇਤਰਾਂ ਦੀ ਵਰਤੋਂ ਕਰਨ ਤੋਂ ਬਚਣ ਤੇ ਬੇਲੋੜੀ ਯਾਤਰਾ ਨਾ ਕੀਤੀ ਜਾਵੇ | ਉਨ੍ਹਾਂ ਵਸਨੀਕਾਂ ਨੂੰ ਸੁਚੇਤ ਰਹਿਣ ਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਛੱਤਾਂ 'ਤੇ ਪਾਣੀ ਨਾ ਖੜ੍ਹਾ ਹੋਵੇ, ਬਹੁਤ ਕਮਜ਼ੋਰ ਹਾਲਤ ਵਾਲੇ ਘਰਾਂ ਦੀ ਰਿਪੋਰਟ ਅਧਿਕਾਰੀਆਂ ਨੂੰ ਕਰੋ ਤਾਂ ਜੋ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਣ | ਹੜ੍ਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪਸ਼ੂਆਂ ਨੂੰ ਉੱਚੀਆਂ ਤੇ ਸੁਰੱਖਿਅਤ ਥਾਵਾਂ 'ਤੇ ਰੱਖੋ | ਕਮਜ਼ੋਰ ਖੇਤਰਾਂ 'ਚ ਸਾਵਧਾਨ ਰਹੋ ਤੇ ਖ਼ਾਲੀ ਕਰਵਾਉਣ ਦੀ ਸਥਿਤੀ 'ਚ ਜ਼ਰੂਰੀ ਚੀਜ਼ਾਂ ਤਿਆਰ ਰੱਖੀਆਂ ਜਾਣ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਸ ਸਬੰਧੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਐਮਰਜੈਂਸੀ ਸਥਿਤੀਆਂ ਲਈ 24 ਘੰਟੇ ਕੰਮ ਕਰੇਗਾ ਤੇ ਲੋਕ ਜ਼ਰੂਰਤ ਪੈਣ ਮੌਕੇ ਹੈਲਪਲਾਈਨ ਨੰਬਰ 01824-260794 'ਤੇ ਕਾਲ ਕਰ ਸਕਦੇ ਹਨ | ਡਾ. ਗੁਪਤਾ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਹਰ ਨਿਵਾਸੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ ਅਤੇ ਲੋਕਾਂ ਨੂੰ ਇਸ ਮਹੱਤਵਪੂਰਨ ਸਮੇਂ ਵਿਚ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਸ਼ਹਿਰ ਦੀਆਂ ਖ਼ਸਤਾ ਹਾਲ 9 ਇਮਾਰਤਾਂ ਦੇ ਮਾਲਕਾਂ ਨੂੰ ਨਗਰ ਨਿਗਮ ਵਲੋਂ ਨੋਟਿਸ ਜਾਰੀ ਅਗਲੀ ਖ਼ਬਰ ਜ਼ਿਲ੍ਹੇ ਦੀਆਂ 3 ਸਬ-ਡਵੀਜ਼ਨਾਂ ਦੇ 115 ਪਿੰਡ ਹੜ੍ਹ ਦੀ ਮਾਰ ਹੇਠ, 37 ਹਜ਼ਾਰ ਏਕੜ ਤੋਂ ਵੱਧ ਫ਼ਸਲਾਂ ਹੋਈਆਂ ਬਰਬਾਦ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।