11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਪ੍ਰਵਾਸੀ ਭਾਰਤੀ ਤੇ ਕਲਾਕਾਰ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣ-ਬਾਬਾ ਸੁਖਜੀਤ ਸਿੰਘ ਜੋਗੀ <br/>

ਅਜੀਤ ਡੈਸਕ 02-09-2025
ਤਲਵੰਡੀ ਚੌਧਰੀਆਂ, 1 ਸਤੰਬਰ (ਪਰਸਨ ਲਾਲ ਭੋਲਾ)-ਪੰਜਾਬ ਵਿਚ ਆਏ ਹੜ੍ਹਾਂ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਇਸ ਲਈ ਲੋਕਾਂ ਨੂੰ ਸਰਕਾਰ ਕੋਲੋਂ ਕੋਈ ਵੀ ਆਸ ਨਹੀਂ ਰੱਖਣੀ ਚਾਹੀਦੀ, ਸਗੋਂ ਹੜ੍ਹ ਪੀੜਤਾਂ ਦੀ ਮੁਰੰਮਤ ਲਈ ਅੱਗੇ ਆਉਣਾ ਚਾਹੀਦਾ ਹੈ | ਇਹ ਗੱਲ ਬਾਬਾ ਸੁਖਜੀਤ ਸਿੰਘ ਜੋਗੀ ਤਲਵੰਡੀ ਚੌਧਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ | ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੂੰ ਇਹ ਪਤਾ ਹੁੰਦਾ ਹੈ ਕਿ ਹਰ ਵਰ੍ਹੇ ਬਾਰਿਸ਼ ਦੇ ਮੌਸਮ ਦੌਰਾਨ ਦਰਿਆਵਾਂ ਜਾਂ ਡਰੇਨਾਂ ਵਿਚ ਪਾਣੀ ਆਉਂਦਾ ਹੈ ਤਾਂ ਬਰਸਾਤ ਦੇ ਮੌਸਮ ਤੋਂ ਪਹਿਲਾਂ ਪਹਿਲਾਂ ਦਰਿਆਵਾਂ ਵਿਚ ਉੱਚੀਆਂ ਥਾਵਾਂ 'ਤੇ ਪਈ ਰੇਤ ਚੁਕਾਈ ਜਾਵੇ ਤੇ ਡਰੇਨਾਂ ਪਹਿਲ ਦੇ ਆਧਾਰ 'ਤੇ ਸਾਫ਼ ਕਰਵਾਈਆਂ ਜਾਣ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਲੋਕ ਜੋ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਨ੍ਹਾਂ ਦੀ ਇਸ ਔਖੀ ਘੜੀ ਮਦਦ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ | ਉਨ੍ਹਾਂ ਸਮਾਜ ਸੇਵੀ, ਧਾਰਮਿਕ ਸੰਸਥਾਵਾਂ, ਪ੍ਰਵਾਸੀ ਭਾਰਤੀਆਂ, ਕਲਾਕਾਰ ਭਾਈਚਾਰੇ ਤੇ ਵੱਖ-ਵੱਖ ਖੇਡ ਟੂਰਨਾਮੈਂਟ ਕਰਵਾਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਕਰਨ |

ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਬਾਜਵਾ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਪੰਜਾਬ ਸਰਕਾਰ ਗ਼ਰੀਬ ਮਜ਼ਦੂਰਾਂ ਦੇ ਢਹਿ ਢੇਰੀ ਹੋਏ ਘਰਾਂ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕਰੇ-ਮੇਜਰ ਸਿੰਘ ਸੋਢੀ, ਜਗੀਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।