11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਵਧੀਕ ਡਿਪਟੀ ਕਮਿਸ਼ਨਰ ਬਾਜਵਾ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਦਾ ਜਾਇਜ਼ਾ <br/>

ਅਜੀਤ ਡੈਸਕ 02-09-2025
ਨਡਾਲਾ, 1 ਸਤੰਬਰ (ਰਘਬਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਵਲੋਂ ਭੁਲੱਥ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਮਨਸੂਰਵਾਲ ਬੇਟ, ਰਾਏਪੁਰ ਅਰਾਈਆਂ ਤੇ ਪਿੰਡ ਮੰਡ ਤਲਵੰਡੀ ਕੂਕਾ ਵਿਖੇ ਪ੍ਰਸ਼ਾਸਨ ਵਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਦਿਨ ਰਾਤ ਰਾਹਤ ਕਾਰਜ ਜੰਗੀ ਪੱਧਰੀ 'ਤੇ ਜਾਰੀ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵਲੋਂ ਸੁਰੱਖਿਅਤ ਥਾਵਾਂ 'ਤੇ ਬਣਾਏ ਰਾਹਤ ਕੈਂਪਾਂ ਵਿਚ ਪਹੁੰਚਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਬਾਜਵਾ ਨੇ ਮਨਸੂਰਵਾਲ ਵਿਖੇ ਧੁੱਸੀ ਬੰਨ੍ਹ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ | ਬਾਜਵਾ ਨੇ ਅੱਗੇ ਦੱਸਿਆ ਕਿ ਰਾਹਤ ਕੈਂਪਾਂ ਵਿਚ ਲੋਕਾਂ ਦੇ ਰਹਿਣ-ਸਹਿਣ, ਖਾਣੇ ਤੇ ਡਾਕਟਰੀ ਸਹੂਲਤਾਂ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐੱਸ.ਡੀ.ਆਰ.ਐਫ. ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਵੀ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਸ ਔਖੀ ਘੜੀ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੱਢਣ ਲਈ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਪ੍ਰਸ਼ਾਸਨ ਵਲੋਂ ਰਾਹਤ ਸਮੱਗਰੀ ਦੀ ਵੰਡ ਨਿਰਵਿਘਨ ਜਾਰੀ <br/> ਅਗਲੀ ਖ਼ਬਰ ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਪ੍ਰਵਾਸੀ ਭਾਰਤੀ ਤੇ ਕਲਾਕਾਰ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣ-ਬਾਬਾ ਸੁਖਜੀਤ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।