11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਮਹਿਲਾ ਗਿ੍ਫ਼ਤਾਰ

ਅਜੀਤ ਡੈਸਕ 02-09-2025
ਫਗਵਾੜਾ, 1 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਚਾਚੋਕੀ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਆਪਣੀ ਪ੍ਰੇਮਿਕਾ ਦੇ ਘਰ ਆਦਰਸ਼ ਨਗਰ ਵਿਖੇ ਫਾਹਾ ਲੱਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਵਿਅਕਤੀ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ | ਐਸ.ਐਚ.ਓ ਸਤਨਾਮਪੁਰਾ ਨੇ ਦੱਸਿਆ ਕਿ ਮਿ੍ਤਕ ਅਵਤਾਰ ਸਿੰਘ ਪਿਛਲੇ ਪੰਜ ਸਾਲਾਂ ਤੋਂ ਸੁਮਨ ਨਾਮੀ ਮਹਿਲਾ ਨਾਲ ਰਹਿ ਰਿਹਾ ਸੀ | ਉਹ ਆਪਣੀ ਮਹਿਲਾ ਪ੍ਰੇਮਿਕਾ ਦੀ ਧੀ ਦਾ ਜਨਮਦਿਨ ਮਨਾਉਣ ਲਈ ਉਸ ਦੇ ਘਰ ਗਿਆ ਸੀ | ਜਿਸ ਤੋਂ ਬਾਅਦ ਦੋਵਾਂ 'ਚ ਤਕਰਾਰ ਹੋ ਗਿਆ ਜਿਸ ਤੋਂ ਬਾਅਦ ਅਵਤਾਰ ਸਿੰਘ ਗ਼ੁੱਸੇ 'ਚ ਹੋਰ ਕਮਰੇ 'ਚ ਚਲਾ ਗਿਆ | ਉੱਥੇ ਉਸ ਨੇ ਅੰਦਰੋਂ ਦਰਵਾਜ਼ਾ ਬੰਦ ਕਰਕੇ ਛੱਤ ਦੇ ਪੱਖੇ ਨਾਲ ਫਾਹਾ ਲਗਾ ਲਿਆ | ਪੁਲਿਸ ਨੇ ਦੱਸਿਆ ਕਿ ਮਿ੍ਤਕ ਦੀ ਮਾਂ ਕੁਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਸਤਨਾਮਪੁਰਾ ਪੁਲਿਸ ਨੇ ਧਾਰਾ 108 ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰਕੇ ਮਹਿਲਾ ਸੁਮਨ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਤੇ ਗੋਲੀਆਂ ਸਮੇਤ ਚਾਰ ਕਾਬੂ ਅਗਲੀ ਖ਼ਬਰ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।