18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ-ਬਾਬਾ ਮਨਜੀਤ ਸਿੰਘ ਬੇਦੀ <br/>

ਬਾਬਾ ਮਨਜੀਤ ਸਿੰਘ ਬੇਦੀ ਗੁਰੂ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਸੇਵਾ ਲੈਣ ਵਾਲੇ ਪ੍ਰਾਣੀਆਂ ਨੂੰ ਸਨਮਾਨਿਤ ਕਰਦੇ ਹੋਏ ਤੇ ਨਾਲ ਹਨ ਬਾਬਾ ਕਰਨਜੀਤ ਸਿੰਘ ਬੇਦੀ ਤੇ ਹੋਰ | ਤਸਵੀਰ: ਸਤਨਾਮ ਸਿੰਘ <br/> 23-09-2025
ਸੁਭਾਨਪੁਰ, 22 ਸਤੰਬਰ (ਸਤਨਾਮ ਸਿੰਘ)-ਨਜ਼ਦੀਕੀ ਪਿੰਡ ਨਿਜ਼ਾਮਪੁਰ ਵਿਖੇ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵਿਖੇ ਬਾਬਾ ਮਨਜੀਤ ਸਿੰਘ ਬੇਦੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਾਲੇ ਸੰਚਾਲਕ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ (16 ਵੀਂ ਪੀੜ੍ਹੀ ਸ਼੍ਰੀ ਗੁਰੂ ਨਾਨਕ ਦੇਵ ਜੀ) ਦੀ ਅਗਵਾਈ ਹੇਠ ਬਾਬਾ ਸ਼੍ਰੀ ਚੰਦ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਸਾਲਾਨਾ ਸ਼੍ਰੀ ਅਖੰਡ ਪਾਠਾਂ ਦੀ ਲੜੀ ਜੋ 6 ਸਤੰਬਰ ਤੋਂ ਸ਼ੁਰੂ ਕੀਤੀ ਗਈ ਸੀ | ਅੱਜ ਅੱਠਵੇਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਕੀਰਤਨ ਦਰਬਾਰ ਕਰਵਾਇਆ ਗਿਆ | ਉਪਰੰਤ ਬਾਬਾ ਕਰਨਜੀਤ ਸਿੰਘ ਬੇਦੀ ਤੇ ਬਾਬਾ ਮਨਜੀਤ ਸਿੰਘ ਬੇਦੀ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਸ਼੍ਰੀ ਚੰਦ ਜੀ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਇਸ ਵਾਰ ਵੀ 6 ਸਤੰਬਰ ਤੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਹੈ | 24, 25 ਤੇ 26 ਅਕਤੂਬਰ ਨੂੰ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਹੈੱਡ ਗ੍ਰੰਥੀ ਗੁਰਪ੍ਰੀਤ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਰਾਹਤ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ-ਐੱਚ.ਐੱਸ. ਵਾਲੀਆ <b... ਅਗਲੀ ਖ਼ਬਰ ਜ਼ਿਲ੍ਹੇ ਦੇ 19 ਹਾਟ ਸਪਾਟ ਪਿੰਡਾਂ ਦੇ ਕਿਸਾਨਾਂ ਨੇ ਪਰਾਲੀ ਨੂੰ ਖੇਤਾਂ 'ਚ ਅੱਗ ਨਾ ਲਾਉਣ ਦਾ ਅਹਿਦ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।