18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਰਾਹਤ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ-ਐੱਚ.ਐੱਸ. ਵਾਲੀਆ <br/>

ਅਜੀਤ ਡੈਸਕ 23-09-2025
ਕਪੂਰਥਲਾ, 22 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐੱਚ.ਐੱਸ. ਵਾਲੀਆ ਨੇ ਅੱਜ ਕਪੂਰਥਲਾ ਹਲਕੇ ਦੇ ਪ੍ਰਭਾਵਿਤ ਪਿੰਡਾਂ ਨੱਥੂ ਚਾਹਲ ਵਿਚ ਲੋੜਵੰਦ ਪਸ਼ੂ ਪਾਲਕਾਂ ਨੂੰ 140 ਬੋਰੀਆਂ ਅਚਾਰ ਤੇ 100 ਬੋਰੀਆਂ ਫੀਡ ਦੀ ਵੰਡ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਇਸ ਸਮੱਸਿਆ ਵਿਚੋਂ ਉੱਭਰ ਨਹੀਂ ਜਾਂਦਾ, ਉਦੋਂ ਤੱਕ ਸ਼ੋ੍ਰਮਣੀ ਅਕਾਲੀ ਦਲ ਵਲੋਂ ਰਾਹਤ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ | ਅਕਾਲੀ ਆਗੂ ਨੇ ਕਿਹਾ ਕਿ ਜਦੋਂ ਵੀ ਕਿਸੇ ਹੋਰ ਦੇਸ਼ ਜਾਂ ਸੂਬੇ ਵਿਚ ਕੁਦਰਤੀ ਆਫ਼ਤ ਆਈ ਹੈ ਤਾਂ ਪੰਜਾਬੀਆਂ ਨੇ ਮੋਹਰੀ ਭੂਮਿਕਾ ਨਿਭਾਉਂਦਿਆਂ ਵਡਮੁੱਲਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਅੱਜ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਨਾਲ ਜੂਝ ਰਿਹਾ ਹੈ ਤੇ ਅਕਾਲੀ ਦਲ ਦੇ ਆਗੂ ਤੇ ਵਰਕਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੀੜਤ ਲੋਕਾਂ ਦੀ ਦਿਨ ਰਾਤ ਇਕ ਕਰਕੇ ਮਦਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਹੁਣ ਤੱਕ ਉਹ ਆਪਣੀ ਨੇਕ ਕਮਾਈ ਵਿਚੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਪ੍ਰਭਾਵਿਤ ਪਿੰਡਾਂ ਨੂੰ 13 ਟਰੱਕ ਅਚਾਰ, ਫੀਡ ਤੇ ਖਲ ਤਕਸੀਮ ਕਰ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਵਲੋਂ ਕੀਤੇ ਗਏ ਵਾਅਦੇ ਮੁਤਾਬਿਕ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਫੋਗਿੰਗ ਮਸ਼ੀਨਾਂ, ਕਣਕ ਦੇ ਬੀਜ ਤੇ ਹੋਰ ਲੋੜੀਂਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹਨ | ਰਾਹਤ ਸਮਗਰੀ ਤਕਸੀਮ ਕਰਨ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਟਕਸਾਲੀ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਨੱਥੂ ਚਾਹਲ, ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਅਜੈ ਬਬਲਾ, ਪੰਜਾਬ ਵਰਕਿੰਗ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੱਲੂ ਕਾਦਰਾਬਾਦ, ਸਰਕਲ ਜਥੇਦਾਰ ਹਰਜਿੰਦਰ ਸਿੰਘ ਖਾਨੋਵਾਲ, ਗੁਰਨਾਮ ਸਿੰਘ ਮੱਲੂ ਕਾਦਰਾਬਾਦ, ਅਮਰਜੀਤ ਸਿੰਘ ਥਿੰਦ, ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ ਤੇ ਰਾਜਿੰਦਰ ਸ਼ਰਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ 'ਚੋਂ ਕੂੜਾ ਚੁੱਕਣ ਸਮੇਤ ਹੋਰ ਸਾਰੇ ਕੰਮ ਹੋਏ ਠੱਪ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ-ਬਾਬਾ ਮਨਜੀਤ ਸਿੰਘ ਬੇਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।