19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਖੱਡੇ ਵਿਚ ਡਿਗਣ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 23-09-2025
ਕਪੂਰਥਲਾ, 22 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਬੱਸ ਸਟੈਂਡ ਨੇੜੇ ਖੱਡੇ ਵਿਚ ਡਿਗਣ ਕਾਰਨ ਇਕ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਪਹਿਲਾਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਸ਼ਾਲ ਪੁੱਤਰ ਮਨੋਜ ਕੁਮਾਰ ਵਾਸੀ ਪੰਡੋਰੀ ਮੁਹੱਲਾ ਜੋ ਕਿ ਘਰੇਲੂ ਸਮਾਨ ਲੈਣ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋਂ ਉਹ ਬੱਸ ਸਟੈਂਡ ਦੇ ਨੇੜੇ ਪਹੁੰਚਿਆਂ ਤਾਂ ਉੱਥੇ ਅਚਾਨਕ ਇਕ ਖੱਡੇ ਵਿਚ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ | ਜਿਸਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਮੋਇਨ ਮੁਹੰਮਦ ਵਲੋਂ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਕੈਂਪ ਲਗਾ ਕੇ ਦਿੱਤੀਆਂ ਮੁਫ਼ਤ ਦਵਾਈਆਂ ਅਗਲੀ ਖ਼ਬਰ ਵਿਦੇਸ਼ ਜਾਣ ਲਈ ਵਿਆਹ ਕਰਕੇ ਗਹਿਣੇ ਤੇ ਪੈਸੇ ਹੜੱਪਣ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।