19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਹਾਟ ਸਪਾਟ ਪਿੰਡਾਂ ਵਿਚ ਪੁੱਜੇ ਐੱਸ.ਡੀ.ਐੱਮ. <br/>

ਅਜੀਤ ਡੈਸਕ 23-09-2025
ਸੁਲਤਾਨਪੁਰ ਲੋਧੀ , 22 ਸਤੰਬਰ (ਨਰੇਸ਼ ਹੈਪੀ)-ਕਪੂਰਥਲਾ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਖੇਤਾਂ ਵਿਚ ਹੀ ਮਿਲਾਕੇ ਨਿਪਟਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਵਾਸਤੇ ਐਸਡੀਐਮ ਦੀ ਅਗਵਾਈ ਹੇਠ ਖੇਤੀਬਾੜੀ, ਸਹਿਕਾਰਤਾ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਹਾਟ ਸਪਾਟ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ | ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਬੀਤੇ ਦਿਨੀਂ ਜ਼ਿਲ੍ਹਾ ਕਪੂਰਥਲਾ ਵਿਚ ਪਿਛਲੇ ਸੀਜ਼ਨ ਦੌਰਾਨ 3 ਜਾਂ ਉਸ ਤੋਂ ਵੱਧ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਵਾਲੇ 27 ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਹੁਕਮ ਦਿੱਤੇ ਗਏ ਸਨ | ਇਸੇ ਤਹਿਤ ਐਸ ਡੀ ਐਮ ਅਲਕਾ ਕਾਲੀਆ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡਾਂ ਵਿਚ ਐਸ ਡੀ ਐਮ ਅਲਕਾ ਕਾਲੀਆ ਦੀ ਅਗਵਾਈ ਹੇਠ ਪਿੰਡ ਮੋਖੇ, ਜੈਨਪੁਰ, ਤਰਫ਼ ਬਹਿਬਲ ਬਹਾਦਰ, ਸ਼ੇਰਪੁਰ ਡੋਗਰਾ ਤੇ ਨੂਰੋਵਾਲ ਵਿਖੇ ਕਿਸਾਨਾਂ ਨੂੰ ਪਰਾਲੀ ਸਾੜਨ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾਇਆ ਗਿਆ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਉੱਪਰ ਦਿੱਤੀ ਗਈ ਮਸ਼ੀਨਰੀ ਨਾਲ ਪਰਾਲੀ ਦਾ ਨਿਪਟਾਰਾ ਖੇਤਾਂ ਵਿਚ ਹੀ ਕਰਨ ਜਿਸ ਨਾਲ ਨਾ ਸਿਰਫ਼ ਵਾਤਾਵਰਨ ਸਾਫ਼ ਸੁਥਰਾ ਰਹੇਗਾ ਸਗੋਂ ਜ਼ਮੀਨ ਦੀ ਸਿਹਤ ਨੂੰ ਵੀ ਨੁਕਸਾਨ ਨਹੀਂ ਹੋਵੇਗਾ | ਖੇਤੀਬਾੜੀ ਵਿਕਾਸ ਅਫ਼ਸਰ ਡਾ ਜਸਪਾਲ ਸਿੰਘ ਨੇ ਕਿਸਾਨਾਂ ਨੂੰ ਸਬਸਿਡੀ ਉੱਪਰ ਦਿੱਤੀ ਗਈ ਮਸ਼ੀਨਰੀ ਜਿਵੇਂ ਕਿ ਸਟਰਾਅ ਰੀਪਰ, ਬੇਲਰ, ਮਲਚਰ ਆਦਿ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ | ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਇੰਦਰਬੀਰ ਸਿੰਘ ਨੇ ਸਹਿਕਾਰੀ ਸੁਸਾਇਟੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਦਿੱਤੀ ਜਾ ਰਹੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ | ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਵੱਲੋਂ ਪਰਾਲੀ ਨੂੰ ਨਾ ਸਾੜਨ ਦਾ ਅਹਿਦ ਵੀ ਲਿਆ ਗਿਆ |

ਪਿਛਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ... <br/> ਅਗਲੀ ਖ਼ਬਰ ਅਮਨਪ੍ਰੀਤ ਮਲਟੀ ਸਪੈਸ਼ਲਿਟੀ ਹਸਪਤਾਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਕੈਂਪ ਲਗਾ ਕੇ ਦਿੱਤੀਆਂ ਮੁਫ਼ਤ ਦਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।