19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ... <br/>

ਅਜੀਤ ਡੈਸਕ 23-09-2025
ਕੇ ਕੀਤੀ ਗਈ ਅਣਮਿਥੇ ਸਮੇਂ ਦੀ ਹੜ੍ਹਤਾਲ ਕਾਰਨ ਕੂੜਾ ਚੁੱਕਣ ਦਾ ਕੰਮ ਪ੍ਰਭਾਵਿਤ ਹੋਇਆ ਹੈ | ਉਨ੍ਹਾਂ ਹੜਤਾਲੀ ਮੁਲਾਜ਼ਮਾਂ ਨੂੰ ਮੁੜ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਨਾਲ ਸਬੰਧਿਤ ਕੌਂਸਲਰ ਉਨ੍ਹਾਂ ਨਾਲ ਡਟ ਕੇ ਖੜ੍ਹੇ ਹਨ, ਪਰ ਉਨ੍ਹਾਂ ਨੂੰ ਕੂੜਾ ਚੁੱਕਣ ਵਿਚ ਕੋਈ ਵੀ ਮੁਸ਼ਕਿਲ ਖੜ੍ਹੀ ਨਹੀਂ ਕਰਨੀ ਚਾਹੀਦੀ | ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਨਿਗਮ ਦੇ ਹੜ੍ਹਤਾਲ 'ਤੇ ਬੈਠੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਪ੍ਰਵਾਨ ਕਰੇ | ਇਸ ਮੌਕੇ ਨਰਿੰਦਰ ਮਨਸੂ, ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਜਿੰਦਰ ਸਿੰਘ ਮਨੀ, ਬਲਜੀਤ ਸਿੰਘ ਕਾਲਾ, ਕੇਹਰ ਸਿੰਘ, ਹਰਜੀਤ ਸਿੰਘ ਬੱਬਾ, ਤਜਿੰਦਰ ਭੰਡਾਰੀ, ਦੀਪ ਸ਼ੇਖੂਪੁਰ, ਕੁਲਦੀਪ ਸਿੰਘ, ਸਿਲੰਦਰ ਸਿੰਘ ਵਾਲੀਆ, ਅਨਿਲ ਕੁਮਾਰ ਸ਼ੁਕਲਾ, ਤਰਸੇਮ ਲਾਲ, ਬਲਬੀਰ ਸਿੰਘ ਬੀਰਾ, ਸੰਨੀ ਬੱਲ, ਸਤਨਾਮ ਸਿੰਘ ਵਾਲੀਆ, ਅਨਿਲ ਸ਼ੁਕਲਾ, ਡਾ. ਪ੍ਰੇਮ ਅਟਵਾਲ, ਡਾ. ਪਰਵਿੰਦਰ ਸ਼ਰਮਾ, ਹਰਸਿਮਰਨਜੀਤ ਸਿੰਘ ਪਿ੍ੰਸ, ਡਾ. ਮਨਜੀਤ ਸਿੰਘ, ਜਗਜੀਤ ਸਿੰਘ ਜੱਗੀ ਆਦਿ ਆਗੂ ਹਾਜ਼ਰ ਸਨ |
ਭੁਲੱਥ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੌਥੇ ਦਿਨ ਵੀ ਹੜਤਾਲ ਜਾਰੀ
ਭੁਲੱਥ, (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਗਰ ਪੰਚਾਇਤ ਸਫ਼ਾਈ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ, ਜੋ ਅੱਜ ਚੌਥੇ ਦਿਨ ਵੀ ਸਫ਼ਾਈ ਕਰਮਚਾਰੀਆਂ ਵੱਲੋਂ ਕੰਮਕਾਜ ਬੰਦ ਕਰਕੇ ਨਗਰ ਪੰਚਾਇਤ ਦਫ਼ਤਰ ਦੇ ਸਾਹਮਣੇ ਬੈਠ ਕੇ ਹੜਤਾਲ ਜਾਰੀ ਰੱਖੀ ਗਈ | ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿੱਜੀ ਕੰਪਨੀਆਂ ਨੂੰ ਡੋਰ ਟੂ ਡੋਰ ਸੋਲਿਡ ਵੇਸਟ ਕੁਲੈਕਸ਼ਨ ਵਾਟਰ ਸਪਲਾਈ ਤੇ ਸੀਵਰੇਜ ਦੀ ਮੁਰੰਮਤ ਤੇ ਸਫ਼ਾਈ ਕੰਮਾਂ ਦੇ ਦਿੱਤੇ ਜਾਣ ਵਾਲੇ ਠੇਕੇ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ | ਸਫ਼ਾਈ ਕਰਮਚਾਰੀ ਅਜੇ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਡੈਨੀਅਲ ਕਲਿਆਣ, ਪ੍ਰਧਾਨ ਰਜੇਸ਼ ਕੁਮਾਰ, ਅੰਕਿਤ ਅਨੀਕੇਤ, ਸੇਠੀ, ਅਸ਼ੋਕ, ਮਹਿੰਦਰ, ਅਜੇ ਕੁਮਾਰ, ਸੂਬੇ ਸਿੰਘ, ਪ੍ਰਕਾਸ਼, ਬਸੰਤੀ, ਫੂਲਵੰਤੀਂ, ਮਹਿੰਦਰ ਸਿੰਘ, ਨਵਜੋਤ, ਵਿਨੋਦ ਕੁਮਾਰ, ਜੋਨੀ, ਸੰਜੀਵ ਕੁਮਾਰ ਅਜੇ ਮਨਜੀਤ ਕੌਰ, ਰੀਨਾ, ਸਾਗਰ, ਸੂਰਜ, ਕਰਨ ਰਾਹੁਲ, ਰਾਜਵੰਤੀ, ਓਮ ਪ੍ਰਕਾਸ਼, ਰਵੀ ਕੁਮਾਰ, ਅਸ਼ੋਕ ਕੁਮਾਰ, ਅਜੇ ਕੁਮਾਰ, ਮੱਖਣ, ਸੁਨੀਤਾ, ਕਮਲੇਸ਼, ਬਿਕਰਮ, ਸੁਭਾਸ਼, ਬਿਮਲਾ, ਕਿਸ਼ਨ ਤੇ ਹੋਰ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਪਿੰਡ ਮਸੀਤਾਂ ਵਿਚ ਪਾਰਕਾਂ ਤੇ ਹੋਰ ਜਨਤਕ ਥਾਵਾਂ ਦੀ ਕੀਤੀ ਸਫ਼ਾਈ <br/> ਅਗਲੀ ਖ਼ਬਰ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਹਾਟ ਸਪਾਟ ਪਿੰਡਾਂ ਵਿਚ ਪੁੱਜੇ ਐੱਸ.ਡੀ.ਐੱਮ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।