19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਨਵੋਦਿਆ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਪਿੰਡ ਮਸੀਤਾਂ ਵਿਚ ਪਾਰਕਾਂ ਤੇ ਹੋਰ ਜਨਤਕ ਥਾਵਾਂ ਦੀ ਕੀਤੀ ਸਫ਼ਾਈ <br/>

ਅਜੀਤ ਡੈਸਕ 23-09-2025
ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਸਵੱਛਤਾ ਪੰਦਰਵਾੜੇ ਦੌਰਾਨ ਪੀ.ਐਮ.ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਜ਼ਿਲ੍ਹਾ ਕਪੂਰਥਲਾ ਦੀ ਪਿ੍ੰਸੀਪਲ ਗੁਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਅਮਰੀਸ਼ ਗੁਪਤਾ ਤੇ ਅਜੈ ਕੁਮਾਰ ਦੇ ਸਹਿਯੋਗ ਨਾਲ ਵਿਦਿਆਲਿਆ ਦੇ ਸਕਾਊਟ ਨਾਲ ਸਬੰਧਿਤ 18 ਵਿਦਿਆਰਥੀਆਂ ਨੇ ਪਿੰਡ ਮਸੀਤਾਂ ਵਿਚ ਸਵੱਛਤਾ ਮੁਹਿੰਮ ਤਹਿਤ ਪਿੰਡ ਦੇ ਚੌਰਾਹੇ, ਪਾਰਕਾਂ ਆਦਿ ਥਾਵਾਂ ਦੀ ਸਫ਼ਾਈ ਕੀਤੀ | ਇਸ ਮੌਕੇ ਸਕਾਊਟ ਨਾਲ ਸਬੰਧਿਤ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਆਪਣੇ ਆਲੇ ਦੁਆਲੇ ਦੀ ਸਫ਼ਾਈ ਬਾਰੇ ਜਾਗਰੂਕ ਕੀਤਾ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸਕਾਊਟ ਨਾਲ ਸਬੰਧਿਤ ਵਿਦਿਆਰਥੀਆਂ ਵਲੋਂ ਸਵੱਛਤਾ ਪੰਦਰਵਾੜੇ ਦੌਰਾਨ ਕੀਤੇ ਗਏ ਕਾਰਜ ਦੀ ਸ਼ਲਾਘਾ ਕੀਤੀ | ਇਸ ਮੌਕੇ ਪਿੰਡ ਦੇ ਸਰਕਰਦਾ ਵਿਅਕਤੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰਿਆਂ ਨੂੰ ਆਉਂਦੀਆਂ ਸੰਗਤਾਂ ਨੂੰ ਮੁੱਖ ਮਾਰਗ 'ਤੇ ਆ ਰਹੀ ਆ ਭਾਰੀਆਂ ਮੁਸ਼ਕਿਲਾਂ-... ਅਗਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ... <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।