15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੁਲਿਸ ਹਿਰਾਸਤ 'ਚੋਂ ਵਿਅਕਤੀ ਦੇ ਫ਼ਰਾਰ ਹੋਣ ਸਬੰਧੀ ਦੋ ਖਿਲਾਫ਼ ਕੇਸ ਦਰਜ

ਅਜੀਤ ਡੈਸਕ 25-09-2025
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ)- ਪੁਲਿਸ ਦੀ ਹਿਰਾਸਤ 'ਚੋਂ ਫ਼ਰਾਰ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਥਾਣੇਦਾਰ ਤੇ ਦੋਸ਼ੀ ਖਿਲਾਫ਼ ਧਾਰਾ 261, 262 ਬੀਐਨਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 19 ਸਤੰਬਰ ਨੂੰ ਪੁਲਿਸ ਵਲੋਂ ਨਵੀਂ ਕੁਮਾਰ ਉਰਫ਼ ਬੱਲੜ ਉਰਫ਼ ਨੱਵ ਪੁੱਤਰ ਬੀਰਬਲ ਵਾਸੀ ਖੋਥੜਾ ਨੂੰ ਇੱਕ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ ਤੇ ਉਕਤ ਵਿਅਕਤੀ ਥਾਣੇਦਾਰ ਜਸਵੰਤ ਸਿੰਘ ਦੀ ਹਿਰਾਸਤ 'ਚ ਸੀ ਤੇ ਇਹ ਉੱਥੋਂ ਭੱਜ ਗਿਆ | ਜਿਸ ਸਬੰਧ 'ਚ ਪੁਲਿਸ ਨੇ ਨਵੀਂ ਕੁਮਾਰ ਉਰਫ਼ ਬੱਲੜ ਉਰਫ਼ ਨੱਵ ਪੁੱਤਰ ਬੀਰਬਲ ਵਾਸੀ ਖੋਥੜਾ ਤੇ ਥਾਣੇਦਾਰ ਜਸਵੰਤ ਸਿੰਘ 785 ਕਪੂਰਥਲਾ ਖਿਲਾਫ਼ ਕੇਸ ਦਰਜ ਕੀਤਾ ਹੈ |

ਪਿਛਲੀ ਖ਼ਬਰ ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਹੜਤਾਲ ਦੂਸਰੇ ਦਿਨ ਵੀ ਜਾਰੀ <br/> ਅਗਲੀ ਖ਼ਬਰ ਜ਼ੋਨਲ ਪੱਧਰੀ ਕਲਾ ਉਤਸਵ 'ਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।