22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੋਟਰਸਾਈਕਲ ਅਤੇ ਰੇਹੜੀ ਦੀ ਟੱਕਰ ਵਿਚ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ <br/>

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਜ਼ਖ਼ਮੀਆਂ ਦੀ ਤਸਵੀਰ | ਤਸਵੀਰ. ਤਿਲਕਰਾਜ <br/> 26-09-2025
ਕਪੂਰਥਲਾ, 25 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਸਬਜ਼ੀ ਮੰਡੀ ਦੇ ਬਾਹਰ ਰੇਹੜੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਸ.ਐਸ.ਐਫ. ਦੀ ਟੀਮ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਜੇਰੇ ਇਲਾਜ ਚਰਨਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਾਲਰੂ ਨੇ ਦੱਸਿਆ ਕਿ ਉਹ ਆਪਣੇ ਸਾਥੀ ਰੋਬਿਨਪ੍ਰੀਤ ਨਾਲ ਕਪੂਰਥਲਾ ਤੋਂ ਘਰੇਲੂ ਸਮਾਨ ਲੈ ਕੇ ਵਾਪਸ ਜਾ ਰਿਹਾ ਸੀ, ਜਦੋਂ ਉਹ ਨਵੀਂ ਸਬਜ਼ੀ ਮੰਡੀ ਦੇ ਕੋਲ ਪਹੁੰਚਿਆ ਤਾਂ ਉਨ੍ਹਾਂ ਦੇ ਮੋਟਰਸਾਈਕਲ ਮੂਹਰੇ ਰੇਹੜੀ ਆ ਗਈ, ਜਿਸ ਕਾਰਨ ਉਹ ਰੇਹੜੀ ਨਾਲ ਟਕਰਾਉਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਐਸ.ਐਸ.ਐਫ. ਦੇ ਏ.ਐਸ.ਆਈ. ਹਰਨੇਕ ਸਿੰਘ ਅਤੇ ਐਸ.ਸੀ. ਵਿਮਲ ਕੁਮਾਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਡਾਕਟਰਾਂ ਨੇ ਦੱਸਿਆ ਕਿ ਇਕ ਨੌਜਵਾਨ ਚਰਨਜੀਤ ਦੀ ਲੱਤ ਟੁੱਟ ਗਈ ਹੈ ਅਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਨੂਰਪੁਰ ਦੋਨਾ ਸਥਿਤ ਗੱਦਿਆਂ ਦੀ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਇਮਾਰਤ ਸਮੇਤ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਹੋਇਆ... ਅਗਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਕੌਂਸਲ ਪ੍ਰਧਾਨ ਨੂੰ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।